ਹੜ੍ਹਾਂ ਪੀੜਤਾਂ ਦੀ ਮਦਦ ਲਈ ਪਹੁੰਚਿਆ ਪੰਜਾਬੀ ਗਾਇਕ ਇੰਦਰਜੀਤ ਨਿੱਕੂ, ਲੋਕਾਂ ਨੂੰ ਕੀਤੀ ਇਹ ਅਪੀਲ

ਪੰਜਾਬ ਵਿਚ ਭਾਰੀ ਮੀਂਹ ਤੇ ਹੜ੍ਹਾਂ ਕਰਕੇ ਹਾਲਾਤ ਬਹੁਤ ਖਰਾਬ ਹੋ ਚੁੱਕੇ ਹਨ। ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। 10 ਜ਼ਿਲ੍ਹਿਆਂ ਦੇ 1018 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਤਿੰਨ ਲੱਖ ਏਕੜ ਖੇਤੀਬਾੜੀ ਜ਼ਮੀਨ ਪਾਣੀ ਨਾਲ ਪ੍ਰਭਾਵਿਤ ਹੋਈ ਹੈ। ਫੌਜ, ਐਨਡੀਆਰਐਫ, ਐਸਡੀਆਰਐਫ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ ਹਨ। ਪਿਛਲੇ 24 ਘੰਟਿਆਂ ਵਿੱਚ 4711 ਲੋਕਾਂ ਨੂੰ ਬਚਾਇਆ ਗਿਆ ਹੈ। ਇਨ੍ਹਾਂ ਵਿੱਚ ਫਿਰੋਜ਼ਪੁਰ ਤੋਂ 812, ਗੁਰਦਾਸਪੁਰ ਤੋਂ 2571, ਮੋਗਾ ਤੋਂ ਚਾਰ, ਬਰਨਾਲਾ ਤੋਂ 25 ਅਤੇ ਫਾਜ਼ਿਲਕਾ ਤੋਂ 1239 ਸ਼ਾਮਲ ਹਨ।

ਅਜਿਹੇ ਵਿਚ ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਕਲਾਕਾਰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਦੀ ਮਦਦ ਕਰ ਰਹੇ ਹਨ। ਪੰਜਾਬੀ ਕਲਾਕਾਰਾਂ ਨੇ ਵੀ ਮਦਦ ਲਈ ਹੱਥ ਵਧਾਏ ਹਨ। ਹੁਣ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਹੜ੍ਹ ਪੀੜਤਾਂ ਦੀ ਮਦਦ ਲਈ ਪਹੁੰਚੇ ਹਨ। ਉਨ੍ਹਾਂ ਨੇ ਲੋਕਾਂ ਨੂੰ ਗ੍ਰਾਊਂਡ &lsquoਤੇ ਆ ਕੇ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਨਿੱਕੂ ਨੇ ਕਿਹਾ ਕਿ ਹੜ੍ਹ ਪੀੜਤਾਂ ਨੂੰ NRI ਭਰਾਵਾਂ ਤੇ ਹੋਰ ਮਦਦਗਾਰਾਂ ਵੱਲੋਂ ਰਾਸ਼ਨ ਤਾਂ ਕਾਫੀ ਮਾਤਰਾ ਵਿਚ ਪਹੁੰਚ ਚੁੱਕਾ ਹੈ ਪਰ ਇਸ ਤੋਂ ਇਲਾਵਾ ਵੀ ਉਨ੍ਹਾਂ ਨੂੰ ਕਿਸ ਚੀਜ਼ ਦੀ ਲੋੜ ਹੈ ਇਹ ਗਰਾਊਂਡ &lsquoਤੇ ਜਾ ਕੇ ਹੀ ਪਤਾ ਲੱਗ ਸਕੇਗਾ।