ਦਿਲਜੀਤ ਦੁਸਾਂਝ ਵੱਲੋਂ ਹੜ੍ਹ ਪ੍ਰਭਾਵਿਤ 10 ਪਿੰਡਾਂ ਨੂੰ ਗੋਦ ਲੈਣ ਦਾ ਕੀਤਾ ਐਲਾਨ

ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਵੇਂ ਸੂਬਾ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਰਾਸ਼ਨ ਤੇ ਪਸ਼ੂਆਂ ਲਈ ਚਾਰਾ ਭੇਜਿਆ ਜਾ ਰਿਹਾ ਹੈ ਪਰ ਫਿਰ ਵੀ ਇਨ੍ਹਾਂ ਤੋਂ ਇਲਾਵਾ ਕਈ ਅਜਿਹੀਆਂ ਜ਼ਰੂਰਤਾਂ ਹਨ ਜੋ ਘਰਾਂ ਅੰਦਰ ਬੈਠੇ ਲੋਕਾਂ ਨੂੰ ਮਹਿਸੂਸ ਹੋ ਰਹੀਆਂ ਹਨ।

ਇਨ੍ਹਾਂ ਸਭ ਦੇ ਵਿਚਾਲੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਹੜ੍ਹ ਪੀੜਤਾਂ ਲਈ ਨੇਕ ਪਹਿਲ ਕੀਤੀ ਹੈ। ਦਿਲਜੀਤ ਦੋਸਾਂਝ ਦੇ ਸਾਂਝ ਫਾਊਂਡੇਸ਼ਨ ਨੇ ਹੜ੍ਹ ਪ੍ਰਭਾਵਿਤ 10 ਪਿੰਡਾਂ ਨੂੰ ਗੋਦ ਲੈਣ ਦਾ ਐਲਾਨ ਕੀਤਾ ਹੈ। ਫਾਊਂਡੇਸ਼ਨ ਨੇ ਐਲਾਨ ਕੀਤਾ ਹੈ ਕਿ ਉਹ ਹੋਰ ਗੈਰ-ਸਰਕਾਰੀ ਸੰਗਠਨਾਂ ਅਤੇ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੜ੍ਹ ਰਾਹਤ ਕਾਰਜਾਂ ਦੀ ਹਮਾਇਤ ਲਈ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ 10 ਬਹੁਤ ਪ੍ਰਭਾਵਿਤ ਪਿੰਡਾਂ ਨੂੰ ਗੋਦ ਲੈ ਰਿਹਾ ਹੈ। ਫਾਊਂਡੇਸ਼ਨ ਨੇ ਐਲਾਨ ਕੀਤਾ ਹੈ ਕਿ ਉਹ ਅੰਮ੍ਰਿਤਸਰ ਤੇ ਗੁਰਦਾਸਪੁਰ ਦੇ 10 ਪਿੰਡਾਂ ਦੀ ਦੇਖਭਾਲ ਕਰਨਗੇ।