'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ 4 ਸਾਲ ਦੀ ਸਜ਼ਾ

ਖਡੂਰ ਸਾਹਿਬ ਦੇ ਐਮਐਲਏ ਮਨਜਿੰਦਰ ਸਿੰਘ ਲਾਲਪੁਰਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਨੂੰ ਅਦਾਲਤ ਵੱਲੋਂ 4 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਕਾਰਵਾਈ 12 ਸਾਲ ਪੁਰਾਣੇ ਉਸਮਾਂ ਕਾਡ ਮਾਮਲੇ ਵਿਚ ਹੋਈ ਹੈ। ਬੀਤੀ 10 ਸਤੰਬਰ ਨੂੰ ਵਿਧਾਇਕ ਲਾਲਪੁਰਾ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ 12 ਸਾਲ ਪੁਰਾਣੇ ਉਸਮਾ ਕਾਂਡ ਮਾਮਲੇ ਵਿਚ ਇਹ ਗ੍ਰਿਫਤਾਰੀ ਹੋਈ ਹੈ। ਤਰਨਤਾਰਨ ਅਦਾਲਤ ਵਿਚ ਇਹ ਮਾਮਲਾ ਆਉਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। 2013 ਵਿਚ ਇਕ ਪੀੜਤਾ ਵੱਲੋਂ ਬਦਸਲੂਕੀ ਦੇ ਦੋਸ਼ ਲਾਏ ਜਾਣ &lsquoਤੇ ਮਨਜਿੰਦਰ ਸਿੰਘ ਲਾਲਪੁਰਾ ਸਣੇ 11 ਲੋਕਾਂ ਖਿਲਾਫ ਐੱਸਸੀ/ਐੱਸਟੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਬੀਤੀ 10 ਸਤੰਬਰ ਨੂੰ ਮਨਜਿੰਦਰ ਸਿੰਘ ਸਣੇ 9 ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਵੱਲੋਂ ਉਨ੍ਹਾਂ ਨੂੰ ਦੋਸ਼ੀ ਕਰਾਰ ਦੇ ਕੇ ਹਿਰਾਸਤ ਵਿਚ ਲੈ ਲਿਆ ਗਿਆ ਸੀ।ਅਦਾਲਤ ਨੇ ਘਟਨਾ ਸਮੇਂ ਟੈਕਸੀ ਡਰਾਈਵਰ ਰਹੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੋਂ ਇਲਾਵਾ 5 ਪੁਲਿਸ ਮੁਲਾਜ਼ਮਾਂ ਦਵਿੰਦਰ ਕੁਮਾਰ, ਸਾਰਜ ਸਿੰਘ, ਅਸ਼ਵਨੀ ਕੁਮਾਰ, ਤਰਸੇਮ ਸਿੰਘ ਤੇ ਹਰਜਿੰਦਰ ਸਿੰਘ ਨੂੰ ਵੀ ਦੋਸ਼ੀ ਠਹਿਰਾਇਆ ਸੀ। ਕੋਰਟ ਨੇ ਗਗਨਦੀਪ ਸਿੰਘ ਤੇ ਪੁਲਿਸ ਮੁਲਾਜ਼ਮ ਨਰਿੰਦਰਜੀਤ ਸਿੰਘ ਤੇ ਗੁਰਦੀਪ ਰਾਜ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਨਹੀਂ ਭੇਜਿਆ। ਪੂਰਾ ਮਾਮਲਾ 2013 ਦਾ ਹੈ। ਉਸ ਸਮੇਂ ਵਿਧਾਇਕ ਲਾਲਪੁਤਾ ਡਰਾਈਵਰ ਸਨ।