ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਡੇਢ ਮਹੀਨੇ ’ਚ ਮੁਕੰਮਲ ਹੋਵੇਗੀ ਮੁਆਵਜ਼ੇ ਦੀ ਵੰਡ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨਾਲ ਵਰਚੂਅਲ ਮੀਟਿੰਗ ਕਰਨ ਮਗਰੋਂ ਐਲਾਨ ਕੀਤਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਰਾਸ਼ੀ ਡੇਢ ਮਹੀਨੇ ਦੇ ਅੰਦਰ-ਅੰਦਰ ਵੰਡ ਦਿੱਤੀ ਜਾਵੇਗੀ ਅਤੇ ਪਹਿਲਾ ਚੈੱਕ ਇੱਕ ਮਹੀਨੇ &rsquoਚ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 30 ਤੋਂ 40 ਦਿਨਾਂ &rsquoਚ ਸਪੈਸ਼ਲ ਗਿਰਦਾਵਰੀ ਦਾ ਕੰਮ ਮੁਕੰਮਲ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਸਮਾਂ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦਾ &rsquoਕੱਲਾ &rsquoਕੱਲਾ ਪੈਸਾ ਲੋਕਾਂ ਨੂੰ ਮਿਲ ਨਹੀਂ ਜਾਂਦਾ ਉਦੋਂ ਤੱਕ ਉਹ ਨਾ ਖ਼ੁਦ ਚੈਨ ਨਾਲ ਸੌਣਗੇ ਅਤੇ ਨਾ ਹੀ ਅਧਿਕਾਰੀਆਂ ਨੂੰ ਸੌਣ ਦੇਣਗੇ। ਮਾਨ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ਕਿ ਦੀਵਾਲੀ ਤੱਕ ਮੁਆਵਜ਼ਾ ਰਾਸ਼ੀ ਲੋਕਾਂ ਤੱਕ ਪਹੁੰਚ ਜਾਵੇਗੀ ਅਤੇ ਕਿਸੇ ਵੀ ਘਰ ਦਾ ਚੁੱਲ੍ਹਾ ਬੁੱਝਣ ਨਹੀਂ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਫ਼ਸਲਾਂ ਦੇ ਨੁਕਸਾਨ ਦਾ 20 ਹਜ਼ਾਰ ਰੁਪਏ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਮਜ਼ਦੂਰਾਂ ਦੀ ਮਦਦ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨੁਕਸਾਨੇ ਪਸ਼ੂ ਦਾ 37,500 ਰੁਪਏ ਅਤੇ ਡਿੱਗੇ ਮਕਾਨਾਂ ਦਾ 40 ਹਜ਼ਾਰ ਰੁਪਏ ਪ੍ਰਤੀ ਘਰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਅੱਜ ਡਿਪਟੀ ਕਮਿਸ਼ਨਰਾਂ ਨੂੰ ਪਾਣੀ ਘਟਣ &rsquoਤੇ ਫ਼ੌਰੀ ਵਿਸ਼ੇਸ਼ ਗਿਰਦਾਵਰੀ ਕਰਨ ਦੇ ਨਿਰਦੇਸ਼ ਦਿੱਤੇ।