ਇਹ ਸਮਾਂ ਹੜ੍ਹ ਪੀੜਤਾਂ ਦਾ ਦੁੱਖ ਵੰਡਾਉਣ ਦਾ ਨਾ ਕਿ ਸਿਆਸਤ ਕਰਨ ਦਾ : ਐਡਵੋਕੇਟ ਧਾਮੀ
_13Sep25064549AM.jpg)
 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਵਾਸਤੇ ਕੀਤੇ ਜਾ ਰਹੇ ਰਾਹਤ ਕਾਰਜਾਂ &rsquoਤੇ ਕੁਝ ਮੈਂਬਰਾਂ ਵੱਲੋਂ ਕੀਤੀ ਜਾ ਰਹੀ ਕਿੰਤੂ ਪਰੰਤੂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੋਟਿਸ ਲੈਂਦਿਆਂ ਅਪੀਲ ਕੀਤੀ ਕਿ ਇਹ ਸਮਾਂ ਪੀੜਤਾਂ ਦਾ ਦੁੱਖ ਵੰਡਾਉਣ ਦਾ ਹੈ, ਨਾ ਕਿ ਸਿਆਸਤ ਕਰਨ ਦਾ।
ਇਸ ਸਬੰਧੀ ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਤੇ ਕੁਝ ਹੋਰ ਮੈਂਬਰ ਗ਼ਲਤ ਬਿਆਨਬਾਜੀ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਬਿਨਾ ਕਿਸੇ ਵਿਤਕਰੇ ਦੇ ਲੋਕਾਂ ਤੱਕ ਰਾਹਤ ਸੇਵਾਵਾਂ ਪਹੁੰਚਾ ਰਹੀ ਹੈ, ਜੋ ਕਿ ਸਿੱਖ ਸੰਸਥਾ ਦਾ ਫ਼ਰਜ ਸੀ।
ਉਨ੍ਹਾਂ ਆਖਿਆ ਕਿ ਸ੍ਰੀ ਪੁੜੈਣ ਨੇ ਅੰਤ੍ਰਿੰਗ ਕਮੇਟੀ ਵਿੱਚ ਆਏ ਜਿਸ ਮਤੇ ਦੀ ਗੱਲ ਕੀਤੀ ਹੈ, ਉਹ ਤੁਰੰਤ ਭੇਜੀਆਂ ਰਾਹਤ ਸੇਵਾਵਾਂ ਦੇ ਖਰਚਿਆਂ ਦੀ ਪੁਸ਼ਟੀ ਦਾ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਉਹ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਕੀਤੇ ਰਾਹਤ ਕਾਰਜਾਂ ਅਤੇ ਹੁਣ ਤੱਕ ਹੋਏ ਖ਼ਰਚਿਆਂ ਦੇ ਵੇਰਵੇ ਵੀ ਮੀਡੀਆ ਨਾਲ ਸਾਂਝੇ ਕਰ ਚੁੱਕੇ ਹਨ।