ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਫਾਈ ਲਈ 100 ਕਰੋੜ ਰੁਪਏ ਰੱਖੇ

 ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਹੜ੍ਹਾਂ ਦਾ ਪਾਣੀ ਉੱਤਰਣ ਤੋਂ ਬਾਅਦ ਜਨ-ਜੀਵਨ ਨੂੰ ਲੀਹ &rsquoਤੇ ਲਿਆਉਣ ਲਈ ਹੜ੍ਹਾਂ ਕਰਕੇ ਆਈ ਮਿੱਟੀ ਤੇ ਸਿਲਟ ਨੂੰ ਹਟਾਉਣ ਲਈ ਸਫਾਈ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਫਾਈ ਲਈ 100 ਕਰੋੜ ਰੁਪਏ ਰੱਖੇ ਹਨ, ਜਿਸ ਨਾਲ 2300 ਦੇ ਕਰੀਬ ਪਿੰਡਾਂ ਤੇ ਹੋਰ ਇਲਾਕਿਆਂ ਦੀ ਸਫਾਈ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ ਨੂੰ ਮੁੱਢਲੇ ਤੌਰ &rsquoਤੇ ਸਫਾਈ ਲਈ ਇਕ-ਇਕ ਲੱਖ ਰੁਪਏ ਦਿੱਤੇ ਜਾਣਗੇ, ਜਿਸ ਨਾਲ 24-25 ਸਤੰਬਰ ਤੱਕ ਪਿੰਡਾਂ ਦੀ ਸਫਾਈ ਯਕੀਨੀ ਤੌਰ &rsquoਤੇ ਕੀਤੀ ਜਾਵੇਗੀ।