‘ਮੈਚ ਨੂੰ ਖੁੱਲ੍ਹ, ਆਸਥਾ ’ਤੇ ਪਾਬੰਦੀ’: ਬਾਬੇ ਦੇ ਦਰ ’ਤੇ ਜਾਣ ’ਤੇ ਪਾਬੰਦੀ ਲਾਉਣਾ ਘੋਰ ਜ਼ਿਆਦਤੀ : ਭਗਵੰਤ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬੀਆਂ ਨਾਲ ਦੁਸ਼ਮਣੀ ਵਾਲਾ ਰਵੱਈਆ ਰੱਖ ਰਹੀ ਹੈ ਜਿਸ ਦੇ ਤਹਿਤ ਆਏ ਦਿਨ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਨੇ ਪਾਕਿਸਤਾਨ &rsquoਚ ਪਹਿਲੀ ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਜਾਣ ਵਾਲੇ ਸ਼ਰਧਾਲੂਆਂ &rsquoਤੇ ਪਾਬੰਦੀ ਲਗਾ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬੀਆਂ ਦੇ ਜਜ਼ਬਾਤਾਂ ਨਾਲ ਖੇਡ ਰਹੇ ਹਨ ਜਦੋਂ ਕਿ ਪੰਜਾਬੀ ਤਾਂ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ। ਉਨ੍ਹਾਂ ਕਿਹਾ ਕਿ ਜੇ ਪਾਕਿਸਤਾਨ ਨਾਲ ਲਾਈਵ ਕ੍ਰਿਕਟ ਮੈਚ ਤਾਂ ਖੇਡਿਆ ਜਾ ਸਕਦਾ ਹੈ ਤਾਂ ਫਿਰ ਸ਼ਰਧਾਲੂ ਬਾਬੇ ਦੇ ਦਰ &rsquoਤੇ ਮੱਥਾ ਟੇਕਣ ਕਿਉਂ ਨਹੀਂ ਜਾ ਸਕਦੇ।