ਗੈਰਕਾਨੂੰਨੀ ਸੱਟੇਬਾਜ਼ੀ ਐਪ ਮਾਮਲਾ ਵਿਚ ਈਡੀ ਨੇ ਮਿਮੀ ਚੱਕਰਵਰਤੀ ਅਤੇ ਉਰਵਸ਼ੀ ਰੌਤੇਲਾ ਨੂੰ ਕੀਤਾ ਤਲਬ

ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਦੇ ਮਾਮਲੇ &rsquoਤੇ ਬੰਗਾਲੀ ਅਦਾਕਾਰਾ ਅਤੇ ਸਾਬਕਾ ਸੰਸਦ ਮੈਂਬਰ ਮਿਮੀ ਚੱਕਰਵਰਤੀ ਅਤੇ ਅਦਾਕਾਰਾ ਉਰਵਸ਼ੀ ਰੌਤੇਲਾ iਖ਼ਲਾਫ਼ ਕਾਰਵਾਈ ਸ਼ੁਰੂ ਕਰਦਿਆਂ ਤਲਬ ਕੀਤਾ ਹੈ। ਈਡੀ ਨੇ ਮਿਮੀ ਚੱਕਰਵਰਤੀ ਨੂੰ 15 ਅਤੇ ਉਰਵਸ਼ੀ ਰੌਤੇਲਾ ਨੂੰ 16 ਸਤੰਬਰ ਨੂੰ ਤਲਬ ਕੀਤਾ ਹੈ। ਇਨ੍ਹਾਂ ਦੋਵਾਂ ਨੂੰ ਦਿੱਲੀ ਹੈੱਡਕੁਆਰਟਰ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਰਵਸ਼ੀ ਤੋਂ ਪਹਿਲਾਂ ਹੀ ਪੁੱਛਗਿੱਛ ਕੀਤੀ ਗਈ ਸੀ ਤੇ ਇਸ ਜਾਂਚ ਦਾ ਦਾਇਰਾ ਵਧਾ ਦਿੱਤਾ ਗਿਆ ਹੈ। ਇਸ ਈਡੀ ਜਾਂਚ ਦੇ ਦਾਇਰੇ ਵਿਚ ਸ਼ਾਮਿਲ ਕੀਤਾ ਗਿਆ ਸੀ, ਪਰ ਹੁਣ ਇਸ ਨੂੰ ਹੋਰ ਵਧਾ ਦਿੱਤਾ ਗਿਆ ਹੈ। ਇਹ ਸੰਮਨ ਕੁਝ ਦਿਨ ਪਹਿਲਾਂ ਸਾਬਕਾ ਕ੍ਰਿਕਟਰਾਂ ਸ਼ਿਖਰ ਧਵਨ ਅਤੇ ਸੁਰੇਸ਼ ਰੈਨਾ ਤੋਂ ਵੀ ਐਪ ਨਾਲ ਜੁੜੇ ਪ੍ਰਚਾਰਕ ਇਕਰਾਰਨਾਮਿਆਂ ਅਤੇ ਵਿੱਤੀ ਲੈਣ-ਦੇਣ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਕੀਤੇ ਗਏ ਹਨ। ਈਡੀ ਦੇ ਦੋਸ਼ ਹਨ ਕਿ 1 ਭਾਰਤ ਵਿੱਚ ਗੈਰ-ਕਾਨੂੰਨੀ ਕੰਮ ਕਰਦਾ ਹੈ।