ਫਿਲੀਪੀਨਜ਼ ’ਚ ਸਰਕਾਰ ਖਿਲਾਫ਼ ਪ੍ਰਦਰਸ਼ਨ

ਅਨਟਿ-ਗੋਵੲਰਨਮੲਨਟ ਪਰੋਟੲਸਟਸi ਨ ਟਹੲ ਫਹਿਲਿਪਪਿਨੲਸ: ਨੇਪਾਲ ਅਤੇ ਫਰਾਂਸ ਤੋਂ ਬਾਅਦ ਹੁਣ ਫਿਲੀਪੀਨਜ਼ ਵਿੱਚ ਲੋਕ ਸਰਕਾਰ ਵਿਰੁੱਧ ਸੜਕਾਂ 'ਤੇ ਆ ਗਏ ਹਨ। ਹੜ੍ਹ ਕੰਟਰੋਲ ਪ੍ਰੋਜੈਕਟਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਵਿਰੁੱਧ ਰਾਜਧਾਨੀ ਮਨੀਲਾ ਅਤੇ ਹੋਰ ਸ਼ਹਿਰਾਂ ਵਿੱਚ ਹਜ਼ਾਰਾਂ ਲੋਕ ਪ੍ਰਦਰਸ਼ਨ ਕਰ ਰਹੇ ਹਨ। ਪਿਛਲੇ ਕੁੱਝ ਹਫ਼ਤਿਆਂ ਤੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਜਾਰੀ ਹਨ। ਐਤਵਾਰ ਨੂੰ ਫਿਲੀਪੀਨਜ਼ ਯੂਨੀਵਰਸਿਟੀ ਕੈਂਪਸ ਵਿੱਚ ਲਗਭਗ 3000 ਵਿਦਿਆਰਥੀਆਂ ਨੇ ਮਾਰਚ ਕੱਢਿਆ।ਫਿਲੀਪੀਨਜ਼ ਦੇ ਰਾਸ਼ਟਰਪਤੀ ਫਰਡੀਨੈਂਡ ਮਾਰਕੋਸ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦੇ ਗੁੱਸੇ ਹੋਣ 'ਤੇ ਕੋਈ ਇਤਰਾਜ਼ ਨਹੀਂ ਹੈ। ਇਸ ਘੁਟਾਲੇ ਵਿੱਚ ਕਰੀਬ 30 ਸੰਸਦ ਮੈਂਬਰਾਂ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ 'ਤੇ ਰਿਸ਼ਵਤ ਲੈਣ ਦੇ ਦੋਸ਼ ਹਨ। ਰਾਸ਼ਟਰਪਤੀ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਐਂਡਰੇਸ ਰੇਅਸ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ।