ਨਸਲੀ ਅਤੇ ਜਿਨਸੀ ਹਮਲੇ ਦਾ ਸ਼ਿਕਾਰ ਹੋਈ ਸਿੱਖ ਲੜਕੀ ਨੂੰ ਇਨਸਾਫ ਦਿਵਾਉਣ ਲਈ ਘਟਨਾ ਵਾਲੀ ਜਗ੍ਹਾ ਤੇ ਸਿੱਖ ਭਾਈਚਾਰੇ ਵੱਲੋਂ ਕੀਤਾ ਗਿਆ ਵਿਸਾਲ ਰੋਸ ਪ੍ਰਦਰਸ਼ਨ

ਲੈਸਟਰ (ਇੰਗਲੈਂਡ),(ਸੁਖਜਿੰਦਰ ਸਿੰਘ ਢੱਡੇ)- ਬੀਤੇ ਦਿਨੀਂ ਇੰਗਲੈਂਡ ਦੇ ਸ਼ਹਿਰ ਬਰਮਿੰਘਮ ਨੇੜਲੇ ਓਲਡ ਬਰੀ ਇਲਾਕੇ ਚ ਇੱਕ 20 ਸਾਲਾ ਨੌਜਵਾਨ ਲੜਕੀ ਉੱਪਰ ਦੋ ਗੋਰੇ ਲੋਕਾਂ ਵੱਲੋਂ ਕੀਤੇ ਗਏ ਨਸਲੀ ਇੱਥੇ ਜਿਨਸੀ ਹਮਲੇ ਦੌਰਾਨ ਗੰਭੀਰ ਰੂਪ ਵਿੱਚ ਜਖਮੀ ਹੋਈ ਪੀੜਤ ਲੜਕੀ ਨੂੰ ਇਨਸਾਫ ਦਵਾਉਣ ਅਤੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਵਾਉਣ ਲਈ ਇੰਗਲੈਂਡ ਦੀਆਂ ਵੱਖ ਵੱਖ ਸਿੱਖ ਜਥੇਬੰਦੀਆਂ ਤੇ ਸਿੱਖ ਭਾਈਚਾਰੇ ਵੱਲੋਂ ਬਰਮਿੰਗਮ ਪੁਲਿਸ ਤੇ ਬਰਤਾਨੀਆ ਸਰਕਾਰ ਪਾਸੋਂ ਉਕਤ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਸੰਬੰਧ ਚ ਅੱਜ ਵਰਦੇ ਤੇਜ਼ ਮੀਂਹ ਦੇ ਬਾਵਜੂਦ ਇੰਗਲੈਂਡ ਦੇ ਸ਼ਹਿਰ ਸਮੈਦਿਕ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸਿੱਖ ਫੈਡਰੇਸ਼ਨ ਯੂਕੇ, ਸਿੱਖ ਯੂਥ ਬਰਮਿੰਗਮ ਅਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਸਮੈਦਿਕ ਦੀ ਪ੍ਰਬੰਧਕ ਕਮੇਟੀ ਦੇ ਸੱਦੇ ਤੇ ਸਮੈਦਿਕ ਗੁਰਦੁਆਰਾ ਸਾਹਿਬ ਤੋਂ ਇੱਕ ਵਿਸਾਲ ਰੋਸ ਮਾਰਚ ਆਰੰਭ ਹੋਇਆ ਜੋ ਘਟਨਾ ਵਾਲੀ ਜਗ੍ਹਾ ਤੇ ਜਾ ਕੇ ਸਮਾਪਤ ਹੋਇਆ ।ਇਸ ਰੋਸ ਪ੍ਰਦਰਸ਼ਨ ਚ ਵੱਡੀ ਗਿਣਤੀ ਚ ਪੰਜਾਬੀ ਭਾਈਚਾਰੇ ਦੇ ਲੋਕ ਅਤੇ ਸਿੱਖ ਜਥੇਬੰਦੀਆਂ ਦੇ ਆਗੂਆ ਨੇ ਵੱਡੀ ਗਿਣਤੀ ਚ ਸਿਰਕਤ ਕੀਤੀ। ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਸਮੈਦਿਕ ਦੇ ਪ੍ਰਧਾਨ ਕੁਲਦੀਪ ਸਿੰਘ ਦਿਓਲ,,ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਜਤਿੰਦਰ ਸਿੰਘ,, ਜਸਵਿੰਦਰ ਸਿੰਘ ਹੋਰ ਬਹੁਤ ਸਾਰੇ ਸਿੱਖ ਆਗੂਆਂ ਨੇ ਘਟਨਾ ਵਾਲੀ ਜਗ੍ਹਾ ਤੇ ਰੋਸ ਪ੍ਰਦਰਸ਼ਨ ਨੂੰ ਸੰਬਧਨ ਕਰਦਿਆਂ ਕਿਹਾ ਕਿ ਸਿੱਖਾਂ ਤੇ ਹੋ ਰਹੇ ਨਸਲੀ ਹਮਲੇ ਚਿੰਤਾਜਨਕ ਹਨ, ਉਕਤ ਆਗੂਆਂ ਨੇ ਬਰਤਾਨੀਆ ਸਰਕਾਰ ਤੇ ਪੁਲਿਸ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਜਲਦ ਗ੍ਰਿਫਤਾਰ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ। ਦੂਜੇ ਪਾਸੇ ਇਸ ਨਸਲਵਾਦੀ ਅਤੇ ਜਿੰਸੀ ਹਮਲੇ ਦੀ ਨਿੰਦਾ ਕਰਦਿਆਂ ਬਰਤਾਰੀਆਂ ਦੇ ਸਿੱਖ ਮੈਂਬਰ ਪਾਰਲੀਮੈਂਟ ਤਰਨਜੀਤ ਸਿੰਘ ਢੇਸੀ ਅਤੇ ਸਿੱਖ ਫੈਡਰੇਸ਼ਨ ਯੂਕੇ ਦੇ ਮੁੱਖ ਸਲਾਹਕਾਰ ਦਬਿੰਦਰਜੀਤ ਸਿੰਘ ਨੇ ਇਸ ਘਟਨਾ ਦੀ ਪੁਰਜੋਰ ਸ਼ਬਦਾਂ ਚ ਨਿੰਦਾ ਕਰਦਿਆਂ ਪੁਲਿਸ ਨੂੰ ਇੱਕ ਹਫਤੇ ਦੇ ਅੰਦਰ ਅੰਦਰ ਉਕਤ ਦੋਸੀਆਂ ਨੂੰ ਗ੍ਰਿਫਤਾਰ ਕਰਕੇ ਸਖਤ ਸਜ਼ਾਵਾਂ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਇੱਕ ਹਫਤੇ ਦੇ ਅੰਦਰ ਗਿੑਫ਼ਦਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਚ ਲੰਡਨ ਚ ਇੱਕ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਪੀੜਤ ਸਿੱਖ ਨੌਜਵਾਨ ਲੜਕੀ ਨੂੰ ਇਨਸਾਫ ਦਿਵਉਣ ਲਈ ਸੰਘਰਸ਼ ਆਰੰਭਿਆ ਜਾਵੇਗਾ।