ਬ੍ਰਿਟੇਨ ਵਿੱਚ ਸਿੱਖ ਔਰਤ ਨਾਲ ਸਮੂਹਿਕ ਬਲਾਤਕਾਰ ਅਤੇ ਨਸਲੀ ਵਿਤਕਰੇ ਦਾ ਨੈਸ਼ਨਲ ਅਕਾਲੀ ਦਲ ਵਲੋਂ ਸਖ਼ਤ ਵਿਰੋਧ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟੇਨ ਦੇ ਓਲਡਬਰੀ ਇਲਾਕੇ ਦੇ ਇੱਕ ਪਾਰਕ ਵਿੱਚ ਦਿਨ-ਦਿਹਾੜੇ ਇੱਕ ਸਿੱਖ ਔਰਤ ਨਾਲ ਸਮੂਹਿਕ ਬਲਾਤਕਾਰ ਕਰਨ ਤੋਂ ਬਾਅਦ, ਦੋਸ਼ੀ ਨੇ ਪੀੜਤਾ ਨੂੰ "ਆਪਣੇ ਦੇਸ਼ ਵਾਪਸ ਜਾਓ" ਕਹਿ ਕੇ ਨਸਲੀ ਵਿਤਕਰੇ ਦਾ ਪ੍ਰਗਟਾਵਾ ਵੀ ਕੀਤਾ ਗਿਆ । ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਬਾਰੇ ਸਿੱਖ ਭਾਈਚਾਰੇ ਵਿੱਚ ਬਹੁਤ ਗੁੱਸਾ ਹੈ। ਜਲਦੀ ਹੀ ਨੈਸ਼ਨਲ ਅਕਾਲੀ ਦਲ ਇਸ ਬਾਰੇ ਬ੍ਰਿਟਿਸ਼ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰੇਗਾ। ਪੰਮਾ ਨੇ ਕਿਹਾ ਕਿ ਹਾਲ ਹੀ ਦੇ ਮਹੀਨਿਆਂ ਵਿੱਚ ਬ੍ਰਿਟੇਨ ਵਿੱਚ ਨਸਲੀ ਉਤਪੀੜਨ ਦੀਆਂ ਘਟਨਾਵਾਂ ਵਧ ਰਹੀਆਂ ਹਨ, ਇਸ ਬਾਰੇ ਸਿੱਖ ਭਾਈਚਾਰੇ ਵਿੱਚ ਬਹੁਤ ਚਿੰਤਾ ਹੈ। ਪੰਮਾ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਬ੍ਰਿਟੇਨ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਨ ਲਈ ਕਾਫ਼ੀ ਹਨ। ਪੰਮਾ ਨੇ ਯੂਕੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰੇ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰੇ। ਬ੍ਰਿਟੇਨ ਵਿੱਚ ਨਸਲੀ ਹਮਲਿਆਂ ਦੀਆਂ ਘਟਨਾਵਾਂ ਵੱਧ ਰਹੀਆਂ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਸਿੱਖ ਭਾਈਚਾਰੇ ਦੇ ਲੋਕਾਂ 'ਤੇ ਹਮਲੇ ਦੀਆਂ ਘਟਨਾਵਾਂ ਵੀ ਵੱਧ ਰਹੀਆਂ ਹਨ, ਜਿਨ੍ਹਾਂ ਵਿੱਚ ਦਸਤਾਰ ਦਾ ਅਪਮਾਨ ਅਤੇ ਨਸਲੀ ਟਿੱਪਣੀਆਂ ਸ਼ਾਮਲ ਹਨ। ਪੰਮਾ ਨੇ ਯੂਕੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਨਸਲੀ ਹਮਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਦਖਲ ਦੇਣ ਅਤੇ ਯੂਕੇ ਸਰਕਾਰ 'ਤੇ ਦਬਾਅ ਪਾਉਣ ਲਈ ਕਿਹਾ। ਉੱਥੇ ਹੋ ਰਹੀਆਂ ਨਕਸਲੀ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ। ਪੰਮਾ ਨੇ ਕਿਹਾ ਕਿ ਨੈਸ਼ਨਲ ਅਕਾਲੀ ਦਲ ਜਲਦੀ ਹੀ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਯੂਕੇ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰੇਗਾ।