ਪਾਕਿਸਤਾਨ ਦੇ ਉੱਪ ਪ੍ਰਧਾਨ ਮੰਤਰੀ ਵੱਲੋਂ ਟਰੰਪ ਦਾ ਜੰਗਬੰਦੀ ਬਾਰੇ ਦਾਅਵਾ ਖਾਰਜ

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਮੁਹੰਮਦ ਇਸ਼ਹਾਕ ਡਾਰ ਨੇ ਖੁਲਾਸਾ ਕੀਤਾ ਕਿ ਭਾਰਤ ਨੇ &lsquoਅਪਰੇਸ਼ਨ ਸਿੰਧੂਰ&rsquo ਦੌਰਾਨ ਪਾਕਿਸਤਾਨ ਨਾਲ ਦੁਵੱਲੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਕਿਸੇ ਵੀ ਤੀਜੀ ਧਿਰ ਦੀ ਵਿਚੋਲਗੀ ਤੋਂ ਸਪੱਸ਼ਟ ਤੌਰ &rsquoਤੇ ਇਨਕਾਰ ਕੀਤਾ ਸੀ। ਉਨ੍ਹਾਂ ਭਾਰਤ-ਪਾਕਿਸਤਾਨ ਜੰਗ ਰੁਕਵਾਉਣ ਦੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਦਾਅਵਿਆਂ ਨੂੰ ਵੀ ਖਾਰਜ ਕੀਤਾ।

ਅਲ ਜਜ਼ੀਰਾ ਨਾਲ ਇੱਕ ਇੰਟਰਵਿਊ ਦੌਰਾਨ ਡਾਰ ਨੇ ਕਿਹਾ ਕਿ ਇਸਲਾਮਾਬਾਦ ਨੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਕੋਲ ਤੀਜੀ ਧਿਰ ਦੀ ਵਿਚੋਲਗੀ ਦਾ ਮੁੱਦਾ ਉਠਾਇਆ ਹੈ, ਜਿਸ &rsquoਤੇ ਅਮਰੀਕੀ ਅਧਿਕਾਰੀ ਨੇ ਜਵਾਬ ਦਿੱਤਾ ਕਿ ਭਾਰਤ ਕਿਸੇ ਹੋਰ ਹੋਰ ਦੇਸ਼ ਦੀ ਸ਼ਮੂਲੀਅਤ ਦਾ ਸਮਰਥਨ ਨਹੀਂ ਕਰਦਾ। ਪਾਕਿਸਤਾਨੀ ਮੰਤਰੀ ਨੇ ਇੰਟਰਵਿਊ ਦੌਰਾਨ ਟਰੰਪ ਦੇ ਦੋ ਪਰਮਾਣੂ ਦੇਸ਼ਾਂ ਵਿਚਕਾਰ 10 ਮਈ ਨੂੰ ਜੰਗਬੰਦੀ ਵਿੱਚ ਵਿਚੋਲਗੀ ਕਰਨ ਦੇ ਦਾਅਵਿਆਂ ਸਬੰਧੀ ਰੂਬੀਓ ਨਾਲ ਖਾਸ ਗੱਲਬਾਤ ਦਾ ਵੀ ਜ਼ਿਕਰ ਕੀਤਾ। ਹਾਲਾਂਕਿ 25 ਜੁਲਾਈ ਨੂੰ ਵਾਸ਼ਿੰਗਟਨ ਵਿੱਚ ਇੱਕ ਦੁਵੱਲੀ ਮੀਟਿੰਗ ਦੌਰਾਨ ਡਾਰ ਨੇ ਇਹ ਮਾਮਲਾ ਸਕੱਤਰ ਰੂਬੀਓ ਕੋਲ ਮੁੜ ਚੁੱਕਿਆ ਜਿਨ੍ਹਾਂ ਨੇ ਦੁਹਰਾਇਆ ਕਿ ਭਾਰਤ ਨੇ ਆਪਣਾ ਪਹਿਲਾਂ ਵਾਲਾ ਰੁਖ਼ ਕਾਇਮ ਰੱਖਿਆ ਹੋਇਆ ਹੈ। ਡਾਰ ਨੇ ਕਿਹਾ, &lsquoਇਤਫਾਕਨ ਜਦੋਂ ਜੰਗਬੰਦੀ ਦੀ ਪੇਸ਼ਕਸ਼ 10 ਮਈ ਨੂੰ ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਰਾਹੀਂ ਮੇਰੇ ਕੋਲ ਆਈ... ਮੈਨੂੰ ਦੱਸਿਆ ਗਿਆ ਸੀ ਕਿ ਪਾਕਿਸਤਾਨ ਅਤੇ ਭਾਰਤ ਵਿਚਕਾਰ ਇੱਕ ਸੁਤੰਤਰ ਥਾਂ &rsquoਤੇ ਗੱਲਬਾਤ ਹੋਵੇਗੀ।&rsquo ਡਾਰ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਤੀਜੀ ਧਿਰ ਦੇ ਇਸ ਮਾਮਲੇ ਵਿਚ ਸ਼ਾਮਲ ਹੋਣ &rsquoਤੇ ਕੋਈ ਇਤਰਾਜ਼ ਨਹੀਂ ਸੀ ਤੇ ਉਨ੍ਹਾਂ ਨੂੰ ਦੁਵੱਲੀ ਗੱਲਬਾਤ ਬਾਰੇ ਵੀ ਕੋਈ ਇਤਰਾਜ਼ ਨਹੀਂ ਸੀ ਪਰ ਉਨ੍ਹਾਂ ਕਿਹਾ ਸੀ ਕਿ ਗੱਲਬਾਤ ਵਿਚ ਹਰ ਮਸਲਾ ਸ਼ਾਮਲ ਹੋਣਾ ਚਾਹੀਦਾ ਹੈ।