‘ਕੁਝ ਕਿਸਾਨਾਂ ਨੂੰ ਜੇਲ੍ਹ ਭੇਜਿਆ ਜਾਣਾ ਚਾਹੀਦਾ ਹੈ’, ਪਰਾਲੀ ਸਾੜਨ ’ਤੇ ਸੁਪਰੀਮ ਕੋਰਟ ਦੀ ਕੜੀ ਚੇਤਾਵਨੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ 17 ਸਤੰਬਰ 2025 ਨੂੰ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਵਧਾਉਣ ਵਾਲੀ ਪਰਾਲੀ ਸਾੜਨ ਦੀ ਸਮੱਸਿਆ &rsquoਤੇ ਸੁਣਵਾਈ ਦੌਰਾਨ ਕਿਹਾ ਕਿ ਕੁਝ ਕਿਸਾਨਾਂ ਨੂੰ ਜੇਲ੍ਹ ਭੇਜਿਆ ਜਾਣਾ ਚਾਹੀਦਾ ਹੈ, ਤਾਂ ਜੋ ਹੋਰਨਾਂ ਨੂੰ ਸਖ਼ਤ ਸੰਦੇਸ਼ ਮਿਲੇ ਅਤੇ ਇਹ ਇੱਕ ਨਿਵਾਰਕ (deterrent) ਕਦਮ ਬਣ ਸਕੇ। ਕੋਰਟ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਮਸਲੇ ਦੇ ਹੱਲ ਲਈ ਕੜੇ ਦੰਡਾਤਮਕ ਕਦਮ ਚੁੱਕਣੇ ਚਾਹੀਦੇ ਹਨ।
ਮੁੱਖ ਨਿਆਂਧੀਸ਼ (CJI) ਭੂਸ਼ਣ ਰਾਮਕ੍ਰਿਸ਼ਣ ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੀ ਬੈਂਚ ਨੇ ਇਹ ਟਿੱਪਣੀ ਕੀਤੀ, ਜਦੋਂ ਐਮਿਕਸ ਕਿਊਰੀ (ਕੋਰਟ ਦੇ ਸਹਿਯੋਗੀ ਵਜੋਂ ਕੰਮ ਕਰਨ ਵਾਲੇ ਵਕੀਲ) ਅਪਰਾਜਿਤਾ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਵੱਲੋਂ ਪਹਿਲਾਂ ਹੀ ਕਈ ਕਦਮ ਚੁੱਕੇ ਗਏ ਹਨ, ਜਿਵੇਂ ਕਿ ਸਬਸਿਡੀ ਅਤੇ ਮਸ਼ੀਨਾਂ ਦੀ ਵੰਡ। ਹਾਲਾਂਕਿ, ਕਿਸਾਨ ਵਾਰ-ਵਾਰ ਆਪਣੀਆਂ ਸਮੱਸਿਆਵਾਂ ਅਤੇ ਮਜਬੂਰੀਆਂ ਦਾ ਹਵਾਲਾ ਦਿੰਦੇ ਹਨ, ਪਰ ਕੋਰਟ ਨੇ ਕਿਹਾ ਕਿ ਇਹ ਸਾਰੇ ਬਹਾਨੇ ਹਨ।