ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਤੋਂ ਕੀਤਾ ਸੁਚੇਤ

ਕੈਨੇਡੀਅਨ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਇੱਕ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਹੈ। ਕੈਨੇਡਾ ਨੇ ਸਪੱਸ਼ਟ ਕੀਤਾ ਕਿ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੁਰੱਖਿਆ ਖ਼ਤਰੇ ਬਹੁਤ ਜ਼ਿਆਦਾ ਹਨ ਅਤੇ ਉੱਥੇ ਯਾਤਰਾ ਕਰਦੇ ਸਮੇਂ ਸਾਵਧਾਨੀ ਵਰਤਣੀ ਜ਼ਰੂਰੀ ਹੈ।
ਐਡਵਾਇਜ਼ਰੀ ਮੁਤਾਬਕ ਜੰਮੂ ਕਸ਼ਮੀਰ ਦੀ ਯਾਤਰਾ ਦੀ ਸਿਫ਼ਾਰਸ਼ ਨਹੀਂ ਕੀਤੀ ਜਾਂਦੀ, ਉੱਥੇ ਅਤਿਵਾਦ, ਬਗ਼ਾਵਤ ਅਤੇ ਸਿਵਲ ਅਸ਼ਾਂਤੀ ਦੇ ਖ਼ਤਰੇ ਹਨ।

ਇਸ ਵਿੱਚ ਕਿਹਾ ਗਿਆ ਕਿ ਕੱਟੜਪੰਥੀ ਅਤੇ ਵਿਦਰੋਹੀ ਸਮੂਹ ਆਮ ਤੌਰ &rsquoਤੇ ਸਰਕਾਰ ਅਤੇ ਸੁਰੱਖਿਆ ਬਲਾਂ ਅਤੇ ਕਈ ਵਾਰ ਰੇਲ ਗੱਡੀਆਂ ਅਤੇ ਰੇਲਵੇ ਟਰੈਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਹਾਲਾਂਕਿ ਸੈਲਾਨੀਆਂ ਨੂੰ ਆਮ ਤੌਰ &rsquoਤੇ ਨਿਸ਼ਾਨਾ ਨਹੀਂ ਬਣਾਇਆ ਜਾਂਦਾ ਪਰ ਰਾਹਗੀਰ ਪ੍ਰਭਾਵਿਤ ਹੋ ਸਕਦੇ ਹਨ। ਗਣਤੰਤਰ ਦਿਵਸ (26 ਜਨਵਰੀ), ਈਦ ਤੇ ਦੀਵਾਲੀ ਮੌਕੇ ਵਿਸ਼ੇਸ਼ ਤੌਰ &rsquoਤੇ ਚੌਕਸ ਰਹਿਣ ਲਈ ਕਿਹਾ ਗਿਆ ਹੈ।