ਏਸ਼ੀਆ ਕੱਪ: ਬੰਗਲਾਦੇਸ਼ ਨੂੰ 11 ਦੌੜਾਂ ਨਾਲ ਹਰਾ ਕੇ ਫਾਈਨਲ ’ਚ ਪੁੱਜਿਆ ਪਾਕਿਸਤਾਨ

ਇੱਥੇ ਏਸ਼ੀਆ ਕੱਪ ਦੇ ਮੈਚ ਵਿੱਚ ਅੱਜ ਪਾਕਿਸਤਾਨ ਨੇ ਬੰਗਲਾਦੇਸ਼ ਨੂੰ 11 ਦੌੜਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ &rsquoਤੇ 135 ਦੌੜਾਂ ਬਣਾਈਆਂ ਜਦਕਿ ਬੰਗਲਾਦੇਸ਼ ਦੀ ਟੀਮ ਨੌਂ ਵਿਕਟਾਂ ਦੇ ਨੁਕਸਾਨ ਨਾਲ 124 ਦੌੜਾਂ ਹੀ ਬਣਾ ਸਕੀ। ਬੰਗਲਾਦੇਸ਼ ਵਲੋਂ ਸਭ ਤੋਂ ਵੱਧ 30 ਦੌੜਾਂ ਸ਼ਮੀਮ ਨੇ ਬਣਾਈਆਂ। ਇਸ ਤੋਂ ਇਲਾਵਾ ਹੋਰ ਕੋਈ ਖਿਡਾਰੀ ਵਧੀਆ ਪ੍ਰਦਰਸ਼ਨ ਨਾ ਕਰ ਸਕੇ। ਪਾਕਿਸਤਾਨ ਵਲੋਂ ਸ਼ਾਹੀਨ ਅਫਰੀਦੀ ਤੇ ਹੈਰਿਸ ਰਾਊਫ ਨੇ ਤਿੰਨ-ਤਿੰਨ ਵਿਕਟਾਂ ਹਾਸਲ ਕੀਤੀਆਂ ਜਦਕਿ ਸਈਮ ਅਯੂਬ ਨੇ ਦੋ ਵਿਕਟਾਂ ਹਾਸਲ ਕੀਤੀਆਂ।
ਪਾਕਿਸਤਾਨ ਨੇ ਨਿਰਧਾਰਤ ਵੀਹ ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ &rsquoਤੇ 135 ਦੌੜਾਂ ਬਣਾਈਆਂ। ਪਾਕਿਸਤਾਨ ਵਲੋਂ ਸਭ ਤੋਂ ਵੱਧ 31 ਦੌੜਾਂ ਮੁਹੰਮਦ ਹੈਰਿਸ ਨੇ ਬਣਾਈਆਂ। ਇਸ ਤੋਂ ਇਲਾਵਾ ਮੁਹੰਮਦ ਨਵਾਜ਼ ਤੇ ਸਲਮਾਨ ਆਗਾ ਨੇ 19-19 ਦੌੜਾਂ ਬਣਾਈਆਂ। ਬੰਗਲਾਦੇਸ਼ ਦੇ ਤਸਕਿਨ ਅਹਿਮਦ ਨੇ ਤਿੰਨ ਵਿਕਟਾਂ ਹਾਸਲ ਕੀਤੀਆਂ ਜਦਕਿ ਹਸਨ ਤੇ ਹੁਸੈਨ ਨੇ 2-2 ਵਿਕਟਾਂ ਹਾਸਲ ਕੀਤੀਆਂ।