ਅੰਮ੍ਰਿਤਸਰ ਹਵਾਈ ਅੱਡੇ ਤੋਂ ਹਾਸ਼ਿਮ ਗੈਂਗ ਦਾ ਗੈਂਗਸਟਰ ਗ੍ਰਿਫ਼ਤਾਰ
_27Sep25090931AM.jpeg)
 ਦਿੱਲੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੰਮ੍ਰਿਤਸਰ ਹਵਾਈ ਅੱਡੇ ਤੋਂ ਹਾਸ਼ਿਮ ਗੈਂਗ ਦੇ ਇੱਕ ਮੈਂਬਰ ਰੂਬਲ ਸਰਦਾਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਦੇਸ਼ ਛੱਡਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਹਾਸ਼ਿਮ ਗੈਂਗ ਦੇ ਮੈਂਬਰਾਂ ਖਿਲਾਫ ਦਿੱਲੀ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਚੱਲ ਰਹੀ ਹੈ। ਇਸ ਕਾਰਵਾਈ ਦੌਰਾਨ, ਰੂਬਲ ਸਰਦਾਰ ਫਰਾਰ ਹੋ ਗਿਆ ਸੀ ਅਤੇ ਉਸਦੇ ਖਿਲਾਫ ਲੁੱਕਆਊਟ ਸਰਕੂਲਰ ਨੋਟਿਸ ਜਾਰੀ ਕੀਤਾ ਗਿਆ ਸੀ। ਪੁਲਿਸ ਨੂੰ ਖ਼ਬਰ ਮਿਲੀ ਕਿ ਉਹ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਿਦੇਸ਼ ਭੱਜਣ ਦੀ ਤਿਆਰੀ ਕਰ ਰਿਹਾ ਹੈ। ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦੇ ਹੋਏ, ਦਿੱਲੀ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਨੇ ਮੌਕੇ 'ਤੇ ਪਹੁੰਚ ਕੇ ਰੂਬਲ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਗ੍ਰਿਫ਼ਤਾਰੀ ਨੂੰ ਹਾਸ਼ਿਮ ਗੈਂਗ 'ਤੇ ਪੁਲਿਸ ਦੀ ਕਾਰਵਾਈ ਦਾ ਇੱਕ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ।