ਗਾਜ਼ਾ ’ਚ ਕਹਿਰ: ਇਜ਼ਰਾਇਲੀ ਹਮਲਿਆਂ ’ਚ 38 ਦੀ ਮੌਤ

ਇਜ਼ਰਾਇਲੀ ਹਮਲਿਆਂ ਅਤੇ ਗੋਲੀਬਾਰੀ ਵਿੱਚ ਅੱਜ ਸਵੇਰੇ ਗਾਜ਼ਾ ਵਿੱਚ 38 ਲੋਕ ਮਾਰੇ ਗਏ। ਇਹ ਜਾਣਕਾਰੀ ਸਿਹਤ ਅਧਿਕਾਰੀਆਂ ਵਲੋਂ ਦਿੱਤੀ ਗਈ। ਭਾਵੇਂ ਕੌਮਾਂਤਰੀ ਪੱਧਰ &rsquoਤੇ ਜੰਗ ਰੋਕਣ ਲਈ ਦਬਾਅ ਵਧ ਰਿਹਾ ਹੈ ਪਰ ਇਜ਼ਰਾਈਲ ਵੱਲੋਂ ਲਗਾਤਾਰ ਹਮਲੇ ਜਾਰੀ ਹਨ। ਅਲ-ਅਵਦਾ ਹਸਪਤਾਲ ਦੇ ਸਿਹਤ ਕਰਮਚਾਰੀਆਂ ਮੁਤਾਬਕ, ਮੱਧ ਅਤੇ ਉੱਤਰੀ ਗਾਜ਼ਾ ਵਿੱਚ ਸ਼ਨੀਵਾਰ ਸਵੇਰੇ ਹੋਏ ਹਮਲਿਆਂ ਵਿੱਚ ਕਈ ਲੋਕਾਂ ਦੀ ਮੌਤ ਹੋਈ, ਜਿਸ ਵਿੱਚ ਨੁਸੈਰਾਤ ਸ਼ਰਨਾਰਥੀ ਕੈਂਪ ਵਿੱਚ ਇੱਕੋ ਪਰਿਵਾਰ ਦੇ 9 ਮੈਂਬਰ ਵੀ ਸ਼ਾਮਲ ਸਨ।