ਰਾਜਵੀਰ ਜਵੰਦਾ ਦੀ ਮ੍ਰਿਤਕ ਦੇਹ ਜੱਦੀ ਪਿੰਡ ਲਈ ਰਵਾਨਾ, ਭਲਕੇ ਹੋਵੇਗਾ ਅੰਤਿਮ ਸੰਸਕਾਰ

ਪੰਜਾਬੀ ਗਾਇਕ ਰਾਜਵੀਰ ਜਵੰਦਾ (35) ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਸਵੇਰੇ 10.55 ਵਜੇ ਆਖਰੀ ਸਾਹ ਲਿਆ। ਉਹ 11 ਦਿਨਾਂ ਤੋਂ ਵੈਂਟੀਲੇਟਰ &lsquoਤੇ ਸਨ। ਫੋਰਟਿਸ ਹਸਪਤਾਲ ਨੇ ਦੁਪਹਿਰ 12.30 ਵਜੇ ਦੇ ਕਰੀਬ ਉਨ੍ਹਾਂ ਦੀ ਮੌਤ ਦਾ ਰਸਮੀ ਨੋਟਿਸ ਜਾਰੀ ਕੀਤਾ।ਇਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੋਹਾਲੀ ਦੇ ਫੇਜ਼ 6 ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਪੋਸਟਮਾਰਟਮ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਪਹਿਲਾਂ ਮੋਹਾਲੀ ਵਾਲੇ ਘਰ ਲਿਆਂਦੀ ਗਈ। ਪਰਿਵਾਰ ਸ਼ਾਮ 4.45 ਵਜੇ ਦੇ ਕਰੀਬ ਮ੍ਰਿਤਕ ਦੇਹ ਲੈ ਕੇ ਲੁਧਿਆਣਾ ਲਈ ਰਵਾਨਾ ਹੋ ਗਿਆ। ਅੰਤਿਮ ਸੰਸਕਾਰ ਕੱਲ੍ਹ ਸਵੇਰੇ 11 ਵਜੇ ਜਗਰਾਓਂ ਦੇ ਉਨ੍ਹਾਂ ਦੇ ਜੱਦੀ ਪਿੰਡ ਪੌਣਾ ਵਿੱਚ ਕੀਤਾ ਜਾਵੇਗਾ। ਜਿਸ ਜਗ੍ਹਾ &lsquoਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ, ਉਹ ਘਰ ਤੋਂ ਸਿਰਫ਼ 25-30 ਮੀਟਰ ਦੀ ਦੂਰੀ &lsquoਤੇ ਹੈ।