ਪੰਜਾਬ ਸਰਕਾਰ ਸਨਅਤੀ ਖੇਤਰ ਰਾਹੀਂ 4 ਲੱਖ ਨੌਕਰੀਆਂ ਦੇਵੇਗੀ: ਕੇਜਰੀਵਾਲ
ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਤਹਿਤ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੇ ਪੜਾਅ ਤਹਿਤ 3000 ਤੋਂ ਵੱਧ ਪਿੰਡਾਂ &rsquoਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ ਬਣਾਉਣ ਦਾ ਆਗ਼ਾਜ਼ ਪਿੰਡ ਕਾਲਝਰਾਣੀ ਤੋਂ ਕੀਤਾ ਗਿਆ। ਇੱਥੇ ਵਿਆਪਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਰਸਮੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ &lsquoਯੁੱਧ ਨਸ਼ਿਆਂ ਵਿਰੁੱਧ&rsquo ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦੀ ਨਸ਼ੇ ਨੂੰ ਘਰ-ਘਰ ਪਹੁੰਚਾਉਣ ਲਈ ਨਾਪਾਕ ਭੂਮਿਕਾ ਰਹੀ।
ਉਨ੍ਹਾਂ ਕਿਹਾ, &lsquo&lsquoਮਾਨ ਸਰਕਾਰ ਵੱਲੋਂ ਵੱਡੇ-ਵੱਡੇ ਨਸ਼ਾ ਤਸਕਰਾਂ ਨੂੰ ਫੜ੍ਹ ਕੇ ਜੇਲ੍ਹਾਂ &rsquoਚ ਬੰਦ ਕੀਤਾ ਜਾ ਰਿਹਾ ਹੈ। ਇਨ੍ਹਾਂ &rsquoਚ ਕਈ ਵੱਡੇ ਸਿਆਸੀ ਆਗੂ ਵੀ ਸ਼ਾਮਿਲ ਸਨ ਅਤੇ ਅਜਿਹਿਆਂ &rsquoਚੋਂ ਹੀ ਇੱਕ ਚਰਚਿਤ ਨੇਤਾ ਵੀ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ।&rsquo&rsquo ਉਨ੍ਹਾਂ ਕਿਹਾ ਕਿ ਲੋਕ ਕਹਿੰਦੇ ਸਨ ਕਿ ਚਿੱਟਾ ਵੇਚਣ ਵਾਲਿਆਂ ਨੂੰ ਕੋਈ ਹੱਥ ਨਹੀਂ ਪਾ ਸਕਦਾ, ਪਰ &lsquoਆਪ&rsquo ਸਰਕਾਰ ਨੇ ਰਸੂਖ ਵਾਲੇ ਨਸ਼ਾ ਤਸਕਰਾਂ ਨੂੰ ਹੀ ਸਭ ਤੋਂ ਪਹਿਲਾਂ ਹੱਥ ਪਾ ਕੇ ਅੰਦਰ ਕੀਤਾ।
ਉਨ੍ਹਾਂ ਕਿਹਾ ਕਿ ਜਦੋਂ ਹੀ &lsquoਚਿੱਟਾ&rsquo ਵੇਚਣ ਵਾਲੇ ਉਸ ਵੱਡੇ ਨੇਤਾ ਨੂੰ ਫੜ੍ਹ ਕੇ ਸਲਾਖ਼ਾਂ ਪਿੱਛੇ ਕੀਤਾ ਗਿਆ ਤਾਂ ਉਸੇ ਵਕਤ ਪੰਜਾਬ ਦੀਆਂ ਤਕਰੀਬਨ ਸਾਰੀਆਂ ਵਿਰੋਧੀ ਪਾਰਟੀਆਂ ਇਕੱਠੀਆਂ ਹੋ ਕੇ, ਮਾਨ ਸਰਕਾਰ ਦੀ ਆਲੋਚਨਾ ਕਰਨ ਲੱਗ ਪਈਆਂ। ਕੇਜਰੀਵਾਲ ਨੇ ਕਿਹਾ ਕਿ ਇਸ ਦਾ ਮਤਲਬ ਇਹ ਸਾਰੇ ਮਿਲੇ ਹੋਏ ਸਨ ਅਤੇ ਕਿਸੇ ਨੂੰ ਵੀ ਪੰਜਾਬ ਦੀ ਪਰਵਾਹ ਨਹੀਂ ਸੀ।
ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ &rsquoਚੋਂ ਨਸ਼ਾ ਤਿਆਗ ਕੇ ਘਰਾਂ ਨੂੰ ਪਰਤਣ ਵਾਲੇ ਨੌਜਵਾਨਾਂ ਲਈ ਰੁਜ਼ਗਾਰ ਅਤੇ ਖੇਡਾਂ ਦਾ ਸਰਕਾਰ ਵੱਲੋਂ ਪ੍ਰਬੰਧ ਕੀਤਾ ਜਾ ਰਿਹਾ ਹੈ। ਹੁਣ ਤੱਕ ਪੰਜਾਬ ਦੇ 55 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।