ਇਜ਼ਰਾਈਲ ਤੇ ਹਮਾਸ ਟਰੰਪ ਦੀ ਸ਼ਾਂਤੀ ਯੋਜਨਾ ਤੇ ‘ਪਹਿਲੇ ਪੜਾਅ’ ਲਈ ਸਹਿਮਤ

 ਇਜ਼ਰਾਈਲ ਅਤੇ ਹਮਾਸ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸ਼ਾਂਤੀ ਯੋਜਨਾ ਦੇ &lsquoਪਹਿਲੇ ਪੜਾਅ&rsquo ਲਈ ਸਹਿਮਤ ਹੋ ਗਏ ਹਨ ਜਿਸ ਵਿੱਚ ਲੜਾਈ ਰੋਕਣ ਅਤੇ ਘੱਟੋ-ਘੱਟ ਕੁਝ ਬੰਧਕਾਂ ਅਤੇ ਕੈਦੀਆਂ ਨੂੰ ਰਿਹਾਅ ਕਰਨ ਦੀ ਗੱਲ ਕਹੀ ਗਈ ਹੈ। ਇਸ ਨੂੰ ਦੋ ਸਾਲਾਂ ਤੋਂ ਚੱਲ ਰਹੀ ਜੰਗ ਰੋਕਣ &rsquoਚ ਸਫਲਤਾ ਵੱਲ ਇੱਕ ਕਦਮ ਮੰਨਿਆ ਜਾ ਰਿਹਾ ਹੈ।

ਯੋਜਨਾ ਤਹਿਤ ਹਮਾਸ ਆਗਾਮੀ ਦਿਨਾਂ ਵਿੱਚ ਫਲਸਤੀਨੀ ਕੈਦੀਆਂ ਦੇ ਬਦਲੇ ਸਾਰੇ 20 ਜ਼ਿੰਦਾ ਬੰਧਕਾਂ ਨੂੰ ਰਿਹਾਅ ਕਰੇਗਾ ਜਦੋਂ ਕਿ ਇਜ਼ਰਾਇਲੀ ਫੌਜ ਗਾਜ਼ਾ ਦੇ ਜ਼ਿਆਦਾਤਰ ਹਿੱਸਿਆਂ ਤੋਂ ਵਾਪਸੀ ਸ਼ੁਰੂ ਕਰੇਗੀ।