ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੇ ਕਿਵਾੜ ਸੰਗਤ ਵਾਸਤੇ ਬੰਦ
_10Oct25070355AM.jpeg)
ਉੱਤਰਾਖੰਡ ਸਥਿਤ ਲਗਭਗ 15 ਹਜਾਰ ਫੁੱਟ ਦੀ ਉਚਾਈ &rsquoਤੇ ਸਥਾਪਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਅੱਜ ਸਮਾਪਤੀ ਮੌਕੇ ਦੁਪਿਹਰ ਵੇਲੇ ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਖਾਲਸਾਈ ਪਰੰਪਰਾਵਾਂ ਦੇ ਅਨੁਸਾਰ ਸੀਤ ਕਾਲ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਸੁਖਾਸਨ ਵਾਲੇ ਅਸਥਾਨ &rsquoਤੇ ਸੁਸ਼ੋਭਤ ਕੀਤਾ ਗਿਆ ਹੈ।ਅੱਜ ਯਾਤਰਾ ਦੇ ਸਮਾਪਤੀ ਸਮਾਗਮ ਵੇਲੇ ਗੁਰਦੁਆਰੇ ਦੇ ਆਲੇ ਦੁਆਲੇ ਵੱਡੇ ਪੱਧਰ &rsquoਤੇ ਪਈ ਬਰਫ ਦੇ ਬਾਵਜੂਦ ਸੰਗਤ ਦਾ ਉਤਸ਼ਾਹ ਦੇਖਣ ਯੋਗ ਸੀ। ਲਗਭਗ 2000 ਤੋਂ ਵੱਧ ਸ਼ਰਧਾਲੂ ਸਮਾਪਤੀ ਸਮਾਗਮ ਵਿੱਚ ਸ਼ਾਮਿਲ ਹੋਣ ਅਤੇ ਗੁਰਦੁਆਰਾ ਸਾਹਿਬ ਵਿਖੇ ਯਾਤਰਾ ਦੀ ਸਮਾਪਤੀ ਮੌਕੇ ਨਤਮਸਤਕ ਹੋਣ ਵਾਸਤੇ ਪੁੱਜੇ। ਇਸ ਸੰਬੰਧ ਵਿੱਚ ਸਵੇਰੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਦੇ ਜੱਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ।