ਮਹਾਭਾਰਤ ਵਿੱਚ ਕਰਨ ਦੀ ਭੂਮਿਕਾ ਨਿਭਾਉਣ ਵਾਲੇ Pankaj Dheer ਦਾ ਦੇਹਾਂਤ

ਟੀਵੀ ਸਟਾਰ Pankaj Dheer, ਜੋ ਬੀ.ਆਰ. ਚੋਪੜਾ ਦੇ &lsquoਮਹਾਭਾਰਤ&rsquo ਵਿੱਚ ਕਰਨ ਦੀ ਭੂਮਿਕਾ ਅਤੇ ਫੈਂਟੇਸੀ ਡਰਾਮਾ &lsquoਚੰਦਰਕਾਂਤਾ&rsquo ਵਿੱਚ ਰਾਜਾ ਸ਼ਿਵਦੱਤ ਦਾ ਕਿਰਦਾਰ ਨਿਭਾਉਣ ਲਈ ਮਕਬੂਲ ਸਨ, ਦਾ ਕੈਂਸਰ ਨਾਲ ਲੰਬੀ ਲੜਾਈ ਤੋਂ ਬਾਅਦ 68 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।
ਨਿਰਮਾਤਾ ਅਤੇ ਧੀਰ ਦੇ ਦੋਸਤ ਅਸ਼ੋਕ ਪੰਡਿਤ ਨੇ ਦੱਸਿਆ, &lsquo&lsquoਉਨ੍ਹਾਂ ਦਾ ਅੱਜ ਸਵੇਰੇ ਕੈਂਸਰ ਕਾਰਨ ਦੇਹਾਂਤ ਹੋ ਗਿਆ। ਉਹ ਪਿਛਲੇ ਮਹੀਨਿਆਂ ਤੋਂ ਹਸਪਤਾਲ ਆ-ਜਾ ਰਹੇ ਸਨ।&rsquo&rsquo ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾਵੇਗਾ।