‘ਆਪ’ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ ’ਚ ਹੜ੍ਹ ਆਏ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ  ) ਦੀ ਸਰਕਾਰ ਉੱਤੇ ਸੂਬੇ ਨੂੰ ਹੜ੍ਹਾਂ &rsquoਚ ਡੋਬਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਦੀ ਵਾਗਡੋਰ ਅਨਾੜੀਆਂ ਹੱਥ ਦੇਣ ਕਾਰਨ ਹੀ ਅੱਧੇ ਪੰਜਾਬ ਨੂੰ ਹੜ੍ਹਾਂ ਦਾ ਸੰਤਾਪ ਭੋਗਣਾ ਪਿਆ ਹੈ। ਇੱਥੇ ਦਾਣਾ ਮੰਡੀ &rsquoਚ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਕਣਕ ਦੇ ਬੀਜ ਮੁਹੱਈਆ ਕਰਵਾਉਣ ਲਈ ਪੁੱਜੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮੇਂ ਡੈਮਾਂ ਅਤੇ ਬੰਨ੍ਹਾਂ ਦੀ ਸਾਲ ਵਿੱਚ ਦੋ ਵਾਰ ਨਿਗਰਾਨੀ ਹੁੰਦੀ ਸੀ ਪਰ &lsquoਆਪ&rsquo ਸਰਕਾਰ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ ਜਿਸ ਕਾਰਨ ਪੰਜਾਬ ਹੜ੍ਹਾਂ ਦੀ ਲਪੇਟ ਵਿਚ ਆ ਗਿਆ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਮੰਗ ਉੱਤੇ ਜੇ ਸਰਕਾਰ ਸਮੇਂ ਸਿਰ ਫੰਡ ਜਾਰੀ ਕਰ ਦਿੰਦੀ ਤਾਂ ਇਸ ਭਿਆਨਕ ਤਬਾਹੀ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਅਣਗਹਿਲੀ ਕਾਰਨ ਹੀ ਪੰਜਾਬ ਡੁੱਬਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਕੇਂਦਰ ਅਤੇ ਪੰਜਾਬ ਸਰਕਾਰ ਆਪਸ ਵਿੱਚ ਮਿਹਣੋ-ਮਿਹਣੀ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੀ ਮੁਦਈ ਪਾਰਟੀ ਹੈ ਤੇ ਹਰ ਸਮੇਂ ਪੰਜਾਬ ਦੇ ਹੱਕਾਂ ਤੇ ਹਿੱਤਾਂ ਲਈ ਲੜਨ ਲਈ ਤਿਆਰ ਹੈ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਸੰਜੀਤ ਸਿੰਘ ਸਨੀ ਹਲਕਾ ਇੰਚਾਰਜ ਮੋਗਾ, ਤਰਸੇਮ ਸਿੰਘ ਰੱਤੀਆਂ, ਗੁਰਮੇਲ ਸਿੰਘ ਸਿੱਧੂ ਧਰਮਕੋਟ, ਪਰਮਜੀਤ ਸਿੰਘ ਸਰਕਲ ਪ੍ਰਧਾਨ, ਹਰਮੇਲ ਸਿੰਘ ਮੌੜ, ਬਲਜੀਤ ਸਿੰਘ ਕੰਗ, ਜੋਗਿੰਦਰ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।