ਪੰਥ ਰਤਨ ਭਾਈ ਜਸਵੀਰ ਸਿੰਘ ਖਾਲਸਾ ਦੀ ਯਾਦ ਵਿਚ ਹੋਏ ਸਮਾਗਮ ਵਿੱਚ ਸਿੱਖ ਚਿੰਤਕ ਭਗਵਾਨ ਸਿੰਘ ਜੋਹਲ ਦਾ ਸਨਮਾਨ

ਪੰਥ ਰਤਨ ਭਾਈ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਸਲਾਨਾ ਯਾਦ ਵਿਚ ਹੋਣ ਵਾਲੇ ਤਿੰਨ ਰੋਜ਼ਾ ਸਮਾਗਮ ਜੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੇਂਸ਼ਨ ਲੁਧਿਆਣਾ ਵਿਖੇ ਆਯੋਜਿਤ ਕੀਤੇ ਗਏ. ਇਨਾ ਸਮਾਗਮਾਂ ਦੇ ਆਖਰੀ ਦਿਨ ਉਘੇ ਸਿੱਖ ਚਿੰਤਕ ਤੇ ਪੰਥਕ ਬੁਲਾਰੇ ਤੇ ਲੇਖਕ ਭਲਵਾਨ ਸਿੰਘ ਜੋਹਲ ਦਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ੩੫੦ ਸਾਲਾ ਸ਼ਹੀਦੀ ਸਮਾਗਮਾਂ ਸੰਬੰਧੀ ਹੋਏ ਸਮਾਗਮਾਂ ਵਿਚ ਸ਼ਾਮਿਲ ਹੋਣ ਤੋਂ ਪਿੱਛੋਂ ਵਿਦੇਸ਼ ਤੋਂ ਪਰਤਣ ਤੋਂ ਬਾਅਦ ਲੁਧਿਆਣਾ ਦੀ ਸੰਗਤ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ. ਗੁਰੂਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ, ਹਰਪਾਲ ਸਿੰਘ ਖਾਲਸਾ, ਮਨਿੰਦਰ ਸਿੰਘ ਅਹੂਜਾ ਤੇ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਵੀ ਇਸ ਸਮੇ ਹਾਜ਼ਿਰ ਸਨ