ਮੇਹੁਲ ਚੋਕਸੀ ਦੀ ਹਵਾਲਗੀ ਨੂੰ ਮਨਜ਼ੂਰੀ

ਬੈਲਜੀਅਮ ਦੀ ਐਂਟਵਰਪ ਅਦਾਲਤ ਨੇ ਅੱਜ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੀ ਹਵਾਲਗੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਭਾਰਤ ਦੀ ਉਸ ਦੀ ਗ੍ਰਿਫਤਾਰੀ ਦੀ ਮੰਗ ਜਾਇਜ਼ ਸੀ ਤੇ ਬੈਲਜੀਅਮ ਪੁਲੀਸ ਵਲੋਂ ਉਸ ਨੂੰ ਗ੍ਰਿਫ਼ਤਾਰ ਕਰਨਾ ਵੀ ਸਹੀ ਸੀ। ਇਹ ਫੈਸਲਾ ਭਾਰਤ ਦੀਆਂ ਏਜੰਸੀਆਂ ਲਈ ਚੰਗੀ ਖਬਰ ਹੈ। ਦੂਜੇ ਪਾਸੇ ਚੋਕਸੀ ਨੇ ਵਕੀਲਾਂ ਨੇ ਕਿਹਾ ਕਿ ਉਹ ਇਸ ਫੈਸਲੇ ਖ਼ਿਲਾਫ਼ ਉਚ ਅਦਾਲਤ ਦਾ ਰੁਖ਼ ਕਰਨਗੇ। ਐਂਟਵਰਪ ਪੁਲੀਸ ਨੇ ਉਸ ਨੂੰ ਇਸ ਸਾਲ 11 ਅਪਰੈਲ ਨੂੰ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਚੋਕਸੀ ਪੰਜਾਬ ਨੈਸ਼ਨਲ ਬੈਂਕ ਨਾਲ 13,000 ਕਰੋੜ ਰੁਪਏ ਦੀ ਬੈਂਕ ਕਰਜ਼ਾ &lsquoਧੋਖਾਧੜੀ&rsquo ਕੇਸ ਵਿਚ ਜਾਂਚ ਏਜੰਸੀਆਂ ਨੂੰ ਲੋੜੀਂਦਾ ਹੈ। ਚੋਕਸੀ ਦੇ ਬੈਲਜੀਅਮ ਵਿਚ ਹੋਣ ਬਾਰੇ ਪਿਛਲੇ ਸਾਲ ਪਤਾ ਲੱਗਾ ਸੀ। ਹੀਰਾ ਕਾਰੋਬਾਰੀ, ਜੋ 2018 ਵਿਚ ਭਾਰਤ ਛੱਡਣ ਮਗਰੋਂ ਐਂਟੀਗਾ ਵਿਚ ਰਹਿ ਰਿਹਾ ਸੀ, ਮੈਡੀਕਲ ਇਲਾਜ ਲਈ ਉਥੇ ਗਿਆ ਸੀ।

ਸੀਬੀਆਈ ਅਤੇ ਈਡੀ ਨੇ ਚੋਕਸੀ, ਮੋਦੀ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਕਰਮਚਾਰੀਆਂ, ਬੈਂਕ ਅਧਿਕਾਰੀਆਂ ਅਤੇ ਹੋਰਾਂ ਖਿਲਾਫ਼ 2018 ਵਿੱਚ ਮੁੰਬਈ &rsquoਚ ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਦੀ ਬ੍ਰੈਡੀ ਹਾਊਸ ਸ਼ਾਖਾ ਵਿੱਚ ਕਥਿਤ ਕਰਜ਼ਾ ਧੋਖਾਧੜੀ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਸੀ।