ਬਾਲੀਵੁੱਡ ਅਦਾਕਾਰ ਸਤੀਸ਼ ਸ਼ਾਹ ਦਾ 74 ਸਾਲ ਦੀ ਉਮਰ ''ਚ ਦੇਹਾਂਤ

ਬਾਲੀਵੁੱਡ ਅਤੇ ਟੀਵੀ ਦੇ ਪ੍ਰਸਿੱਧ ਅਦਾਕਾਰ ਸਤੀਸ਼ ਸ਼ਾਹ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਕਈ ਹਿੱਟ ਫਿਲਮਾਂ ਅਤੇ ਟੀਵੀ ਸ਼ੋਅਜ਼ ਵਿੱਚ ਕੰਮ ਕਰਕੇ ਦਰਸ਼ਕਾਂ ਦੇ ਦਿਲਾਂ ਵਿੱਚ ਖਾਸ ਜਗ੍ਹਾ ਬਣਾਈ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਫਿ਼ਲਮ ਜਗਤ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਮੁਤਾਬਕ, ਸਤੀਸ਼ ਸ਼ਾਹ ਕਿਡਨੀ ਨਾਲ ਸੰਬੰਧਿਤ ਬਿਮਾਰੀ ਨਾਲ ਜੂਝ ਰਹੇ ਸਨ।
ਉਨ੍ਹਾਂ ਦੇ ਮੈਨੇਜਰ ਨੇ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਸਤੀਸ਼ ਸ਼ਾਹ ਦਾ ਅੰਤਿਮ ਸੰਸਕਾਰ 26 ਅਕਤੂਬਰ ਨੂੰ ਕੀਤਾ ਜਾਵੇਗਾ। ਉਹ 74 ਸਾਲ ਦੇ ਸਨ। ਮਸ਼ਹੂਰ ਟੀਵੀ ਸ਼ੋਅ &lsquoਸਾਰਾਭਾਈ ਵਰਸੇਜ਼ ਸਾਰਾਭਾਈ&rsquo ਰਾਹੀਂ ਉਨ੍ਹਾਂ ਨੂੰ ਪ੍ਰਸਿੱਧੀ ਮਿਲੀ ਸੀ। ਉਨ੍ਹਾਂ ਨੇ ਕਈ ਫਿਲਮਾਂ ਵਿੱਚ ਵੀ ਕੰਮ ਕੀਤਾ ਸੀ।