ਨਨਕਾਣਾ ਸਾਹਿਬ ਲਈ 1796 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ

ਸਿੱਖ ਸ਼ਰਧਾਲੂਆਂ ਦਾ ਜਥਾ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ &rsquoਚ ਮਨਾਉਣ ਲਈ 4 ਨਵੰਬਰ ਨੂੰ ਰਵਾਨਾ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1796 ਸਿੱਖ ਸ਼ਰਧਾਲੂਆਂ ਦਾ ਜਥਾ ਵਾਹਗਾ ਸਰਹੱਦੀ ਲਾਂਘੇ ਤੋਂ ਸੜਕ ਮਾਰਗ ਰਾਹੀਂ ਪਾਕਿਸਤਾਨ ਜਾਵੇਗਾ।

ਦੱਸਣਯੋਗ ਹੈ ਕਿ ਆਪਰੇਸ਼ਨ ਸਿੰਧੂਰ ਤੋਂ ਬਾਅਦ ਸਿੱਖ ਸ਼ਰਧਾਲੂਆਂ ਦਾ ਜਥਾ ਪਹਿਲੀ ਵਾਰ ਪਾਕਿਸਤਾਨ ਜਾ ਰਿਹਾ ਹੈ। ਜੰਮੂ ਕਸ਼ਮੀਰ ਦੇ ਪਹਿਲਗਾਮ &rsquoਚ ਦਹਿਸ਼ਤੀ ਹਮਲੇ ਮਗਰੋਂ ਭਾਰਤ ਵੱਲੋਂ ਆਪਰੇਸ਼ਨ &lsquoਸਿੰਧੂਰ&rsquo ਰਾਹੀਂ ਪਾਕਿਸਤਾਨ ਖ਼ਿਲਾਫ਼ ਫ਼ੌਜੀ ਕਾਰਵਾਈ ਕਰਨ ਅਤੇ ਗੁਆਂਢੀ ਮੁਲਕ ਦੀ ਜਵਾਬੀ ਕਾਰਵਾਈ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਸਬੰਧਾਂ &rsquoਚ ਤਣਾਅ ਪੈਦਾ ਹੋ ਗਿਆ ਸੀ। ਭਾਰਤ ਨੇ ਪਾਕਿਸਤਾਨ ਨਾਲੋਂ ਆਪਣੇ ਸਾਰੇ ਸਬੰਧ ਤੋੜ ਲਏ ਸਨ। ਹਵਾਈ, ਸੜਕ ਮਾਰਗ ਤੇ ਰੇਲ ਮਾਰਗ ਵੀ ਬੰਦ ਕਰ ਦਿੱਤੇ ਗਏ ਸਨ ਜੋ ਹੁਣ ਤੱਕ ਬੰਦ ਹਨ ਅਤੇ ਇਸੇ ਦੌਰਾਨ ਹੀ ਜਥੇ ਨੂੰ ਪਾਕਿਸਤਾਨ ਜਾਣ ਦੀ ਮਨਜ਼ੂਰੀ ਮਿਲੀ ਹੈ।