ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਕਾਲਜ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ: ਜੀਵਨ ਤੇ ਬਾਣੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

ਨਵੀਂ ਦਿੱਲੀ,  (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਅੱਜ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ &lsquoਸ੍ਰੀ ਗੁਰੂ ਤੇਗ ਬਹਾਦਰ ਸਾਹਿਬ: ਜੀਵਨ ਤੇ ਬਾਣੀ&rsquo ਵਿਸ਼ੇ &rsquoਤੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਪੁੱਜੇ ਬੁਲਾਰਿਆਂ ਨੇ ਨੌਵੇਂ ਪਾਤਸ਼ਾਹ ਜੀ ਵੱਲੋਂ ਧਰਮਾਂ ਦੀ ਅਜ਼ਾਦੀ ਲਈ ਦਿੱਤੀ ਸ਼ਹਾਦਤ ਦੇ ਸੰਕਲਪ ਨੂੰ ਯਾਦ ਕੀਤਾ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ &rsquoਤੇ ਰੌਸ਼ਨੀ ਪਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੇ ਦੇਸ਼ ਦੇ ਲੋਕਾਂ ਨੂੰ ਧਾਰਮਿਕ ਅਜ਼ਾਦੀ ਨਾਲ ਜਿਊਣ ਦਾ ਮਾਰਗ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੇ ਆਖ਼ਰੀ ਸਮੇਂ ਤੱਕ ਮੁੱਖ ਗੁਰੂ ਵੱਲ ਰੱਖਣ ਦੀ ਇੱਛਾ ਨੇ ਗੁਰੂ ਪ੍ਰਤੀ ਸਮਰਪਣ ਦੀ ਮਿਸਾਲ ਕਾਇਮ ਕੀਤੀ। ਇਸੇ ਤਰ੍ਹਾਂ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਸੰਸਾਰ &rsquoਤੇ ਅਮਨ ਦੇ ਸੁਨੇਹੇ ਲਈ ਨੌਵੇਂ ਪਾਤਸ਼ਾਹ ਜੀ ਵੱਲੋਂ ਦੂਸਰਿਆਂ ਲਈ ਦਿੱਤੀ ਸ਼ਹਾਦਤ ਨੂੰ ਵਿਸ਼ਵ ਪੱਧਰ &rsquoਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਭਾਈ ਲੱਖੀ ਸ਼ਾਹ ਵਣਜਾਰਾ ਤੇ ਭਾਈ ਜੈਤਾ ਜੀ ਦੀ ਕੁਰਬਾਨੀ ਨੂੰ ਯਾਦ ਕਰਨਾ ਵੀ ਸਾਡਾ ਫ਼ਰਜ਼ ਹੈ। ਸੈਮੀਨਰ ਦੌਰਾਨ ਡਾ. ਰੌਣਕੀ ਰਾਮ, ਡਾ. ਗੁਰਚਰਨਜੀਤ ਸਿੰਘ ਲਾਂਬਾ, ਡਾ. ਪਿਆਰੇ ਲਾਲ ਗਰਗ, ਡਾ. ਮੁਹੰਮਦ ਸਲੀਮ, ਡਾ. ਧਰਮ ਸਿੰਘ ਅਤੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਦੇ ਉਦੇਸ਼ ਨੂੰ ਸੀਮਤ ਨਹੀਂ ਕੀਤਾ ਜਾ ਸਕਦਾ। ਦੁਨੀਆਂ ਦੇ ਇਤਿਹਾਸ ਅੰਦਰ ਧਰਮ ਦੀ ਰੱਖਵਾਲੀ ਅਤੇ ਮਨੁਖੀ ਅਧਿਕਾਰਾਂ ਲਈ ਦਿੱਤੀ ਸ਼ਹਾਦਤ ਵੱਡੇ ਅਰਥ ਰੱਖਦੀ ਹੈ ਅਤੇ ਇਹ ਸ਼ਹਾਦਤ ਜ਼ੁਲਮੀ ਹਕੀਮਤ ਦੇ ਵਿਰੁੱਧ ਅਤੇ ਮਜ਼ਲੂਮਾਂ ਦੀ ਰਾਖੀ ਲਈ ਸੀ।