ਜਗਰਾਉਂ ਵਿੱਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ

ਜਗਰਾਉਂ ਵਿੱਚ ਕਬੱਡੀ ਖਿਡਾਰੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਖਿਡਾਰੀ ਦੀ ਛਾਤੀ ਵਿੱਚ ਲੱਗੀ ਅਤੇ ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਨੌਜਵਾਨ ਦੀ ਪਛਾਣ 23 ਸਾਲਾ ਤੇਜਪਾਲ ਸਿੰਘ ਵਜੋਂ ਹੋਈ ਹੈ। ਉਹ ਗਿੱਦੜਵਿੰਡੀ ਦਾ ਰਹਿਣ ਵਾਲਾ ਸੀ ਅਤੇ ਇੱਕ ਕਬੱਡੀ ਖਿਡਾਰੀ ਸੀ। ਹਮਲਾਵਰ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਫਰਾਰ ਹੋ ਗਏ।