ਪੰਜਾਬ ਦੇ ਰਾਜਪਾਲ ਵੱਲੋਂ ਮਜੀਠੀਆ ’ਤੇ ਕੇਸ ਚਲਾਉਣ ਦੀ ਪ੍ਰਵਾਨਗੀ
_01Nov25085128AM.jpg)
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੂਬੇ ਦੇ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ &rsquoਤੇ ਕੇਸ ਚਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਪੰਜਾਬ ਕੈਬਨਿਟ ਵੱਲੋਂ 8 ਸਤੰਬਰ ਨੂੰ ਇਸ ਸਬੰਧੀ ਸਿਫ਼ਾਰਸ਼ ਕੀਤੇ ਜਾਣ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 19 ਤਹਿਤ ਜਾਰੀ ਕੀਤੀ ਗਈ ਹੈ।
ਮਜੀਠੀਆ &rsquoਤੇ 700 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਬਣਾਉਣ ਦਾ ਦੋਸ਼ ਹੈ, ਜੋ ਉਨ੍ਹਾਂ ਦੀ ਐਲਾਨੀ ਆਮਦਨ ਨਾਲੋਂ ਲਗਪਗ 1,200 ਫੀਸਦੀ ਜ਼ਿਆਦਾ ਹੈ। ਇਹ ਜਾਇਦਾਦ ਕਥਿਤ ਤੌਰ &rsquoਤੇ 2013 ਦੇ ਡਰੱਗ ਤਸਕਰੀ ਨੈੱਟਵਰਕ ਨਾਲ ਜੁੜੇ 540 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਰਾਹੀਂ ਹਾਸਲ ਕੀਤੀ ਗਈ। ਸਰਕਾਰੀ ਸੂਤਰਾਂ ਨੇ ਰਾਜਪਾਲ ਦੀ ਇਸ ਪ੍ਰਵਾਨਗੀ ਦੀ ਪੁਸ਼ਟੀ ਕੀਤੀ ਹੈ।