ਸਿੱਖ ਕੌਮ ਨੂੰ 1984 ਦਾ ਇਨਸਾਫ਼ ਨਹੀਂ ਮਿਲਿਆ- ਜਥੇਦਾਰ ਗੜਗੱਜ
_01Nov25090556AM.jpg)
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਅੱਜ ਤੱਕ 1984 ਵਿੱਚ ਕੀਤੇ ਗਏ ਕਤਲੇਆਮ ਦਾ ਇਨਸਾਫ਼ ਨਹੀਂ ਮਿਲਿਆ ਹੈ। ਕਿਉਂਕਿ ਸਿੱਖ ਨਸਲਕੁਸ਼ੀ ਕਰਨ ਵਾਲੇ ਬਹੁਤੇ ਦੋਸ਼ੀ ਫੜੇ ਨਹੀਂ ਗਏ ਅਤੇ ਖ਼ਾਸਕਰ ਕਈ ਵੱਡੇ ਸਿਆਸੀ ਆਗੂ ਅੱਜ ਵੀ ਅਜ਼ਾਦ ਹਨ ਜਦੋਂਕਿ ਪੀੜਤ ਉਨ੍ਹਾਂ ਨੂੰ ਸਜ਼ਾਵਾਂ ਦੀ ਰਾਹ ਦੇਖ ਰਹੇ ਹਨ। ਇਹ ਵਰਤਾਰਾ ਜਮਹੂਰੀ ਕਹੇ ਜਾਣ ਵਾਲੇ ਭਾਰਤ ਦੇ ਮੱਥੇ ਉੱਤੇ ਕਾਲਾ ਧੱਬਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਅੰਦਰ ਘੱਟ ਗਿਣਤੀਆਂ ਖ਼ਾਸਕਰ ਸਿੱਖਾਂ ਨੂੰ ਇਨਸਾਫ਼ ਦੇਣ ਦੀ ਗੱਲ ਆਉਂਦੀ ਹੈ ਤਾਂ ਸਰਕਾਰੀ ਤੰਤਰ ਦੇ ਮਾਪਦੰਡ ਬਦਲ ਕੇ ਵਿਤਕਰੇ ਵਾਲੇ ਹੋ ਜਾਂਦੇ ਹਨ। ਅੱਜ ਸਿੱਖਾਂ ਨੂੰ ਇਹ ਗੱਲ ਸਮਝਣ ਦੀ ਲੋੜ ਹੈ ਕਿ ਜਦੋਂ ਸਿੱਖ ਨਸਲਕੁਸ਼ੀ ਦੀ ਗੱਲ ਆਉਂਦੀ ਹੈ ਤਾਂ ਬਹੁਤਾਤ ਧਿਰਾਂ ਇੱਕ ਪਾਸੇ ਸਾਡੇ ਵਿਰੁੱਧ ਹੁੰਦੀਆਂ ਹਨ।