£250 ਹਜ਼ਾਰ ਦੇ ਨਸ਼ੇ ਨਾਲ ਫੜੇ ਗਏ ਜੋੜੇ ਨੂੰ ਕੈਦ ਦੀ ਸਜ਼ਾ

ਲੈਸਟਰ(ਇੰਗਲੈਂਡ) (ਸੁਖਜਿੰਦਰ ਸਿੰਘ ਢੱਡੇ)-ਪੁਲਿਸ ਨੇ ਇੱਕ ਜੋੜੇ ਨੂੰ £250 ਹਜ਼ਾਰ ਦੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਉਨ੍ਹਾਂ ਨੂੰ ਕੈਦ ਦੀ ਸਜ਼ਾ ਸੁਣਾਈ ਗਈ।ਜਾਣਕਾਰੀ ਮੁਤਾਬਕ, ਜੋੜੇ ਦੇ ਘਰ ਤੋਂ ਪੁਲਿਸ ਨੇ ਵੱਡੀ ਮਾਤਰਾ ਵਿੱਚ ਕੋਕੇਨ, ਕੈਨਾਬਿਸ ਅਤੇ ਹੋਰ ਗੈਰਕਾਨੂੰਨੀ ਦਵਾਈਆਂ ਬਰਾਮਦ ਕੀਤੀਆਂ। ਜਾਂਚ ਦੌਰਾਨ ਪਤਾ ਲੱਗਿਆ ਕਿ ਇਹ ਜੋੜਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ਾ ਸਪਲਾਈ ਕਰਦਾ ਸੀ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਛਾਪੇਮਾਰੀ ਤੋਂ ਪਹਿਲਾਂ ਲੰਬੇ ਸਮੇਂ ਤੱਕ ਗੁਪਤ ਨਿਗਰਾਨੀ ਕੀਤੀ ਗਈ ਸੀ। ਮਹਿਲਾ ਨੂੰ ਤਿੰਨ ਸਾਲ ਦੀ ਕੈਦ ਤੇ ਪੁਰਸ਼ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਾਂਚ ਅਧਿਕਾਰੀਆਂ ਨੇ ਕਿਹਾ ਕਿ ਇਹ ਕਾਰਵਾਈ ਨਸ਼ਾ ਤਸਕਰੀ ਦੇ ਜਾਲ ਨੂੰ ਤੋੜਨ ਵੱਲ ਇੱਕ ਵੱਡਾ ਕਦਮ ਹੈ। ਪੁਲਿਸ ਨੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ੇ ਨਾਲ ਜੁੜੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਇਸ ਤਰ੍ਹਾਂ ਦੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।