ਸੁਲਤਾਨਪੁਰ ਲੋਧੀ ਵਿਖੇ ਗੁਰਪੁਰਬ ਸਮਾਗਮ ਸ਼ਰਧਾ ਨਾਲ ਆਯੋਜਿਤ ਕੀਤਾ

ਸੁਲਤਾਨਪੁਰ ਲੋਧੀ &ndash ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਦਮ ਸ਼੍ਰੀ ਬਾਬਾ ਬਲਬੀਰ ਸਿੰਘ ਸੀਚੇਵਾਲ (ਮੈਂਬਰ ਰਾਜ ਸਭਾ) ਨੇ ਉਘੇ ਸਿੱਖ ਚਿੰਤਕ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੋਹਲ ਅਤੇ ਪਰਮਜੀਤ ਸਿੰਘ ਰਾਏਪੁਰ (ਮੈਂਬਰ ਸ਼੍ਰੋਮਣੀ ਕਮੇਟੀ) ਦਾ ਸਨਮਾਨ ਕੀਤਾ।
ਇਸ ਮੌਕੇ ਬਾਬਾ ਸੁਰਜੀਤ ਸਿੰਘ ਸ਼ੰਟੀ ਵੀ ਵਿਸ਼ੇਸ਼ ਤੌਰ &lsquoਤੇ ਮੌਜੂਦ ਸਨ। ਸਮਾਗਮ ਦੌਰਾਨ ਸਿੱਖ ਜਥੇਬੰਦੀਆਂ ਅਤੇ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਰਹੀ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ।