ਪ੍ਰਕਾਸ਼ ਪੁਰਬ ਮਨਾਉਣ ਲਈ 2100 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪਹੁੰਚਿਆ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ, ਲਗਭਗ 2,100 ਭਾਰਤੀ ਸਿੱਖ ਸ਼ਰਧਾਲੂ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚੇ ਹਨ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ, ਸਰਦਾਰ ਰਮੇਸ਼ ਸਿੰਘ ਅਰੋੜਾ (ਜੋ ਕਿ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਵੀ ਹਨ), ਨੇ ਸ਼ਰਧਾਲੂਆਂ ਦਾ ਸਵਾਗਤ ਕੀਤਾ। ਈਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਮੁਖੀ ਸਾਜਿਦ ਮਹਿਮੂਦ ਚੌਹਾਨ ਅਤੇ ਵਧੀਕ ਸਕੱਤਰ ਸ਼੍ਰਾਈਨਜ਼ ਨਾਸਿਰ ਮੁਸ਼ਤਾਕ ਨੇ ਵੀ ਵਾਹਗਾ ਚੈੱਕ ਪੋਸਟ &rsquoਤੇ ਭਾਰਤੀ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ।


ਇਸ ਤੋਂ ਪਹਿਲਾਂ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਵਾਸਤੇ ਰਵਾਨਾ ਹੋਇਆ ਸੀ। ਇਸ ਜੱਥੇ ਨਾਲ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਹਨ।