ਭਾਰਤੀ ਮੂਲ ਦੀ ਗਜ਼ਾਲਾ ਹਾਸ਼ਮੀ ਵਰਜੀਨੀਆ ਦੀ ਲੈਫਟੀਨੈਂਟ ਗਵਰਨਰ ਬਣੀ
_05Nov25083941AM.jpg)
ਭਾਰਤ ਵਿੱਚ ਜਨਮੀ ਅਮਰੀਕੀ ਸਿਆਸਤਦਾਨ ਗਜ਼ਾਲਾ ਹਾਸ਼ਮੀ(61) ਵਰਜੀਨੀਆ ਦੀ ਲੈਫਟੀਨੈਂਟ ਗਵਰਨਰ ਚੁਣੀ ਗਈ ਹੈ। ਹਾਸ਼ਮੀ ਰਾਜ ਦੇ ਉੱਚ ਸਿਆਸੀ ਅਹੁਦੇ ਲਈ ਚੁਣੇ ਜਾਣ ਵਾਲੀ ਪਹਿਲੀ ਮੁਸਲਿਮ ਅਤੇ ਦੱਖਣੀ ਏਸ਼ਿਆਈ ਅਮਰੀਕੀ ਬਣ ਗਈ ਹੈ। ਡੈਮੋਕਰੈਟ ਉਮੀਦਵਾਰ ਹਾਸ਼ਮੀ ਨੇ 14,65,634 ਵੋਟਾਂ (54.2 ਫੀਸਦ) ਮਿਲੀਆਂ। ਹਾਸ਼ਮੀ ਨੇ ਰਿਪਬਲਿਕਨ ਉਮੀਦਵਾਰ ਜੌਨ ਰੀਡ (John Reid) ਨੂੰ ਹਰਾਇਆ। ਰੀਡ ਨੂੰ 1,232,242 ਵੋਟਾਂ ਪਈਆਂ।
ਹਾਸ਼ਮੀ, ਜੋ ਵਰਜੀਨੀਆ ਰਾਜ ਦੀ ਸੈਨੇਟਰ ਹੈ, 2025 ਦੀਆਂ ਚੋਣਾਂ ਵਿੱਚ ਮੁੱਖ ਰਾਸ਼ਟਰੀ ਅਹੁਦਿਆਂ ਲਈ 30 ਤੋਂ ਵੱਧ ਭਾਰਤੀ-ਅਮਰੀਕੀ ਅਤੇ ਦੱਖਣੀ ਏਸ਼ਿਆਈ ਉਮੀਦਵਾਰਾਂ ਵਿੱਚੋਂ ਇੱਕ ਸੀ। ਹਾਸ਼ਮੀ ਦੀ ਚੋਣ ਨੂੰ ਨੇੜਿਓਂ ਦੇਖਿਆ ਜਾ ਰਿਹਾ ਸੀ ਕਿਉਂਕਿ ਉਹ ਰਾਜ ਦੇ ਉੱਚ ਅਹੁਦੇ ਲਈ ਚੋਣ ਲੜ ਰਹੀ ਸੀ। ਹਾਸ਼ਮੀ ਵਰਜੀਨੀਆ ਸੈਨੇਟ ਵਿੱਚ ਸੇਵਾ ਕਰਨ ਵਾਲੀ ਪਹਿਲੀ ਮੁਸਲਿਮ ਅਤੇ ਪਹਿਲੀ ਦੱਖਣੀ ਏਸ਼ਿਆਈ ਅਮਰੀਕੀ ਹੈ।