ਜਸ਼ਨਪ੍ਰੀਤ ਦੀ ਜ਼ਮਾਨਤ ਅਰਜ਼ੀ ਦੂਜੀ ਵਾਰ ਰੱਦ

ਕੈਲੇਫੋਰਨੀਆ ਵਿਚ ਜਾਨਲੇਵਾ ਟਰੱਕ ਹਾਦਸੇ ਮਗਰੋਂ ਗ੍ਰਿਫ਼ਤਾਰ ਜਸ਼ਨਪ੍ਰੀਤ ਸਿੰਘ ਵਿਰੁੱਧ ਮੰਗਲਵਾਰ ਦੀ ਪੇਸ਼ੀ ਦੌਰਾਨ ਨਵੇਂ ਸਿਰੇ ਤੋਂ ਦੋਸ਼ ਆਇਦ ਕੀਤੇ ਗਏ ਅਤੇ ਜਸ਼ਨਪ੍ਰੀਤ ਨੇ ਇਨ੍ਹਾਂ ਨੂੰ ਵੀ ਕਬੂਲ ਕਰਨ ਤੋਂ ਸਾਫ਼ ਨਾਂਹ ਕਰ ਦਿਤੀ। ਦੂਜੇ ਪਾਸੇ ਜਸ਼ਨਪ੍ਰੀਤ ਸਿੰਘ ਦੀਆਂ ਲਗਾਤਾਰ ਗੁਜ਼ਾਰਿਸ਼ਾਂ ਦੇ ਬਾਵਜੂਦ ਉਸ ਨੂੰ ਪੱਗ ਬੰਨ੍ਹਣ ਦੀ ਇਜਾਜ਼ਤ ਨਹੀਂ ਦਿਤੀ ਜਾ ਰਹੀ ਅਤੇ ਵੀਰਵਾਰ ਨੂੰ ਇਸ ਮੁੱਦੇ &rsquoਤੇ ਮੁੜ ਸੁਣਵਾਈ ਹੋਣੀ ਹੈ। ਖੂਨ ਦੇ ਨਮੂਨਿਆਂ ਦੀ ਜਾਂਚ ਮਗਰੋਂ ਇਹ ਗੱਲ ਸਾਬਤ ਹੋ ਚੁੱਕੀ ਹੈ ਕਿ ਹਾਦਸੇ ਵੇਲੇ ਜਸ਼ਨਪ੍ਰੀਤ ਸਿੰਘ ਨੇ ਕੋਈ ਨਸ਼ਾ ਨਹੀਂ ਸੀ ਕੀਤਾ ਹੋਇਆ ਜਿਸ ਦੇ ਮੱਦੇਨਜ਼ਰ ਸੈਨ ਬਰਨਾਰਡੀਨੋ ਕਾਊਂਟੀ ਦੀ ਸੁਪੀਰੀਅਰ ਕੋਰਟ ਵੱਲੋਂ ਪੰਜਾਬੀ ਨੌਜਵਾਨ ਵਿਰੁੱਧ ਨਸ਼ਾ ਕਰ ਕੇ ਡਰਾਈਵਿੰਗ ਕਰਦਿਆਂ ਜਾਨਲੇਵਾ ਹਾਦਸੇ ਨੂੰ ਅੰਜਾਮ ਦੇਣ ਦੀ ਬਜਾਏ ਅਣਗਹਿਲੀ ਨਾਲ ਡਰਾਈਵਿੰਗ ਕਰਦਿਆਂ ਜਾਨਲੇਵਾ ਹਾਦਸੇ ਨੂੰ ਅੰਜਾਮ ਦੇਣ ਦੇ ਦੋਸ਼ ਆਇਦ ਕੀਤੇ ਗਏ ਹਨ।
ਅਦਾਲਤ ਵਿਚ ਨਵੇਂ ਸਿਰੇ ਤੋਂ ਦੋਸ਼ ਆਇਦ ਪਹਿਲਾਂ ਲੱਗੇ ਦੋਸ਼ਾਂ ਤਹਿਤ ਜਸ਼ਨਪ੍ਰੀਤ ਸਿੰਘ ਨੂੰ 17 ਸਾਲ ਤੱਕ ਕੈਦ ਦੀ ਸਜ਼ਾ ਸੁਣਾਈ ਜਾ ਸਕਦੀ ਸੀ ਜਦਕਿ ਹੁਣ ਦੋਸ਼ੀ ਠਹਿਰਾਏ ਜਾਣ &rsquoਤੇ 10 ਸਾਲ ਤੱਕ ਕੈਦ ਦੀ ਸਜ਼ਾ ਸੁਣਾਈ ਜਾ ਸਕਦੀ ਹੈ। ਇਸੇ ਦੌਰਾਨ ਜੱਜ ਨੇ ਦੂਜੀ ਵਾਰ ਜਸ਼ਨਪ੍ਰੀਤ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿਤੀ। ਇੰਮੀਗ੍ਰੇਸ਼ਨ ਅਤੇ ਕਸਮਟਜ਼ ਐਨਫੋਰਸਮੈਂਟ ਵਿਭਾਗ ਵੱਲੋਂ ਅਦਾਲਤ ਨੂੰ ਅਪੀਲ ਕੀਤੀ ਗਈ ਹੈ ਕਿ ਜਸ਼ਨਪ੍ਰੀਤ ਸਿੰਘ ਨੂੰ ਜ਼ਮਾਨਤ &rsquoਤੇ ਰਿਹਾਅ ਕਰਨ ਤੋਂ ਪਹਿਲਾਂ ਇਤਲਾਹ ਜ਼ਰੂਰ ਦਿਤੀ ਜਾਵੇ ਕਿਉਂਕਿ ਉਹ 2022 ਵਿਚ ਮੈਕਸੀਕੋ ਦੇ ਬਾਰਡਰ ਰਾਹੀਂ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਦਾਖਲ ਹੋਇਆ ਸੀ ਅਤੇ ਬਾਇਡਨ ਸਰਕਾਰ ਵੱਲੋਂ ਕੰਮ ਕਰਨ ਦੀ ਇਜਾਜ਼ਤ ਦਿਤੀ ਗਈ।