ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਚ ਸਕੂਲ ਦੇ ਨੰਨੇ ਮੁੰਨੇ  ਬੱਚਿਆਂ ਵੱਲੋਂ ਸਕੂਲ ਚ ਵਿਸ਼ਾਲ ਨਗਰ ਕੀਰਤਨ

ਲੈਸਟਰ (ਇੰਗਲੈਂਡ), (ਸੁਖਜਿੰਦਰ ਸਿੰਘ ਢੱਡੇ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਦੇ ਸਬੰਧ ਚ ਇੰਗਲੈਂਡ ਦੇ ਵੱਖ ਵੱਖ ਸ਼ਹਿਰਾਂ ਦੇ ਗੁਰੂ ਘਰਾਂ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਵੱਖ ਵੱਖ ਗੁਰੂ ਘਰਾਂ ਚ ਸ੍ਰੀ ਨਿਸ਼ਾਨ ਸਾਹਿਬ ਉਪਰ ਨਵਾਂ ਚੌਲਾਂ ਸਾਹਿਬ ਚੜਾਉਣ ਦੀ ਸੇਵਾ ਨਿਭਾਈ ਗਈ ਅਤੇ ਗੁਰੂ ਘਰਾਂ ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਵਿਸ਼ਾਲ ਰਾਗੀ ਢਾਡੀ ਅਤੇ ਕਵੀਸ਼ਰੀ ਦਰਬਾਰ ਸਜਾਏ ਗਏ।ਇਸ ਮੌਕੇ ਤੇ ਵੱਖ ਵੱਖ ਪ੍ਰਕਾਰ ਦੇ ਅਨੇਕਾਂ ਲੰਗਰ ਵੀ ਲਗਾਏ ਗਏ। ਇਸੇ ਤਰ੍ਹਾਂ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਸਿੱਖ ਫਾਲਕਿਨ ਪ੍ਰਾਇਮਰੀ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਵੱਲੋਂ ਸਕੂਲ ਦੇ ਸਟਾਫ ਅਤੇ ਪ੍ਰਿੰਸੀਪਲ ਜਸਬੀਰ ਕੌਰ ਮਾਨ ਦੇ ਸਹਿਯੋਗ
ਨਾਲ ਪਹਿਲੀ ਵਾਰ ਸਕੂਲ ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਪੰਜ ਪਿਆਰਿਆਂ ਦੀ ਅਗਵਾਈ ਚ ਸਜਾਇਆ ਗਿਆ ਇਹ ਨਗਰ ਕੀਰਤਨ ਸਕੂਲ ਦੀ ਗਰਾਊਂਡ ਅਤੇ ਹੋਰ ਰਸਤਿਆਂ ਰਾਹੀਂ ਹੁੰਦਾ ਹੋਇਆ ਵਾਪਸ ਸਕੂਲ ਵਿਖੇ ਸਮਾਪਤ ਹੋਇਆ। ਪ੍ਰਕਾਸ਼ ਪੁਰਬ ਦੇ ਸਬੰਧ ਚ ਸਕੂਲ ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਸਕੂਲ ਦੇ ਛੋਟੇ ਛੋਟੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਤੇ ਵੱਡੀ ਗਿਣਤੀ ਚ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਵੱਲੋਂ ਸਕੂਲ ਸ਼ਿਰਕਤ ਕਰਕੇ ਗੁਰੂ ਮਹਾਰਾਜ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।