ਨਜ਼ਰਬੰਦੀ ਨੂੰ ਚੁਣੌਤੀ: ਸੁਪਰੀਮ ਕੋਰਟ ਵੱਲੋਂ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ
_10Nov25084334AM.jpg)
 ਸੁਪਰੀਮ ਕੋਰਟ ਨੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਕੌਮੀ ਸੁਰੱਖਿਆ ਐਕਟ (NSA) ਤਹਿਤ ਆਪਣੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ &rsquoਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐੱਨਵੀ ਅੰਜਾਰੀਆ ਦੇ ਬੈਂਚ ਨੇ ਸਿੰਘ ਨੂੰ ਆਪਣੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਅੰਮ੍ਰਿਤਪਾਲ ਦੀ ਪਟੀਸ਼ਨ &rsquoਤੇ ਛੇ ਹਫ਼ਤਿਆਂ ਅੰਦਰ ਫੈਸਲਾ ਲੈਣ ਦੀ ਹਦਾਇਤ ਕੀਤੀ ਹੈ। &lsquoਵਾਰਿਸ ਪੰਜਾਬ ਦੇ&rsquo ਸੰਗਠਨ ਦਾ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਐਨਐਸਏ ਅਧੀਨ ਨੌਂ ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।