ਧਮਾਕੇ ਦੀ ਡੂੰਘਾਈ ਨਾਲ ਪੜਤਾਲ ਕਰਨਗੀਆਂ ਜਾਂਚ ਏਜੰਸੀਆਂ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸੁਰੱਖਿਆ ਦੀ ਸਥਿਤੀ ਦਾ ਦੋ ਵਾਰ ਜਾਇਜ਼ਾ ਲਿਆ। ਸ਼ਾਹ ਨੇ ਸਵੇਰੇ ਇੱਕ ਮੀਟਿੰਗ ਕੀਤੀ ਸੀ ਅਤੇ ਫਿਰ ਦੁਪਹਿਰ ਨੂੰ ਇੱਕ ਹੋਰ ਮੀਟਿੰਗ ਕੀਤੀ। ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਲਾਲ ਕਿਲ੍ਹੇ ਨੇੜੇ ਧਮਾਕੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪ ਦਿੱਤੀ ਗਈ ਹੈ।

ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੇ ਮਾਮਲੇ ਵਿਚ ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ (UAPA) ਤੇ ਵਿਸਫੋਟਕ ਐਕਟ (Explosives Act) ਤਹਿਤ ਐਫਆਈਆਰ ਦਰਜ ਕੀਤੀ ਹੈ। ਪੁਲੀਸ ਨੇ ਕੌਮੀ ਰਾਜਧਾਨੀ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਕਿਉਂਕਿ ਮੁੱਢਲੀ ਜਾਂਚ ਵਿਚ ਧਮਾਕੇ ਦੇ ਤਾਰ ਫਰੀਦਾਬਾਦ &rsquoਚ ਸਾਹਮਣੇ ਆਏ ਅਤਿਵਾਦੀ ਮੌਡਿਊਲ ਨਾਲ ਜੁੜੇ ਹੋਣ ਦਾ ਸੰਕੇਤ ਮਿਲਿਆ ਹੈ। ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 12 ਹੋ ਗਈ ਹੈ। ਕੌਮੀ ਰਾਜਧਾਨੀ ਨੂੰ ਹਾਈ ਅਲਰਟ &rsquoਤੇ ਰੱਖਿਆ ਗਿਆ ਹੈ। ਹਵਾਈ ਅੱਡੇ, ਰੇਲਵੇ ਸਟੇਸ਼ਨਾਂ ਅਤੇ ਬੱਸ ਟਰਮੀਨਲਾਂ &rsquoਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਧਮਾਕੇ ਦੇ ਸਾਜ਼ਿਸ਼ਘਾੜਿਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ ਤੇ ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦੋ ਰੋਜ਼ਾ ਫੇਰੀ ਲਈ ਭੂਟਾਨ ਦੇ ਦੌਰੇ &rsquoਤੇ ਹਨ।