ਅਮਰੀਕਾ ‘ਚ ਪੰਜਾਬੀ ਮੁੰਡੇ ਦੀ ਹਾਰਟ ਅਟੈਕ ਨਾਲ ਗਈ ਜਾਨ, ਪਰਿਵਾਰ ਨੇ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼

ਪੰਜਾਬੀ ਮੁੰਡਿਆਂ ਦਾ ਵਿਦੇਸ਼ ਜਾਣ ਦਾ ਰੁਝਾਨ ਕਾਫੀ ਵਧ ਚੁੱਕਾ ਹੈ। ਹਰੇਕ ਸਾਲ ਵੱਡੀ ਗਿਣਤੀ ਵਿਚ ਪੰਜਾਬੀ ਅਮਰੀਕਾ, ਆਸਟ੍ਰੇਲੀਆ, ਕੈਨੇਡਾ ਜਾਂ ਨਿਊਜ਼ੀਲੈਂਡ ਵਰਗੇ ਸ਼ਹਿਰਾਂ ਨੂੰ ਜਾਂਦੇ ਹਨ। ਉਹ ਆਪਣੀਆਂ ਅੱਖਾਂ ਵਿਚ ਸੁਪਨੇ ਸੰਜੋਏ ਵਿਦੇਸ਼ ਦੀ ਧਰਤੀ &lsquoਤੇ ਪੈਰ ਰੱਖਦੇ ਹਨ ਤੇ ਉਮੀਦ ਕਰਦੇ ਹਨ ਕਿ ਉਥੇ ਜਾ ਕੇ ਡਾਲਰ ਕਮਾ ਕੇ ਆਪਣੇ ਘਰ ਦੇ ਹਾਲਾਤ ਨੂੰ ਸੁਧਾਰਨਗੇ ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਹ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹਾ ਹੀ ਮੰਦਭਾਗੀ ਖਬਰ ਭਦੌੜ ਤੋਂ ਸਾਹਮਣੇ ਆਈ ਹੈ ਜਿਥੋਂ ਦੇ ਮੁੰਡੇ ਦੀ ਅਮਰੀਕਾ ਵਿਚ ਜਾਨ ਚਲੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਭਦੌੜ ਦਾ ਲਖਵਿੰਦਰ ਸਿੰਘ 11 ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਵਰਕ ਪਰਮਿਟ &lsquoਤੇ ਵਿਦੇਸ਼ ਗਿਆ ਸੀ ਤੇ ਪਰਿਵਾਰ ਵਾਲਿਆਂ ਨੇ ਕਰਜ਼ਾ ਚੁੱਕ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਉਨ੍ਹਾਂ ਨੂੰ ਉਮੀਦ ਸੀ ਕਿ ਹੌਲੀ-ਹੌਲੀ ਉਨ੍ਹਾਂ ਦਾ ਮੁੰਡਾ ਕਰਜ਼ਾ ਲਾਹ ਦੇਵੇਗਾ। ਅਜੇ ਉਸ ਨੇ ਕੁਝ ਦੇਰ ਪਹਿਲਾਂ ਹੀ ਕਮਾਈ ਕਰਨੀ ਸ਼ੁਰੂ ਕੀਤੀ ਸੀ ਕਿ ਇਹ ਮੰਦਭਾਗੀ ਖਬਰ ਸਾਹਮਣੇ ਆ ਗਈ।