ਵਿਦੇਸ਼ ਮੰਤਰੀ ਜੈਸ਼ੰਕਰ ਵੱਲੋਂ ਕੈਨੇਡੀਅਨ ਹਮਰੁਤਬਾ ਅਨੀਤਾ ਆਨੰਦ ਨਾਲ ਮੁਲਾਕਾਤ

ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਨਿਆਗਰਾ ਵਿੱਚ ਜੀ7 ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਦੇ ਨਾਲ-ਨਾਲ ਆਪਣੇ ਕੈਨੇਡੀਅਨ ਹਮਰੁਤਬਾ ਅਨੀਤਾ ਆਨੰਦ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਸਾਡੀ ਦੁਵੱਲੀ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ ਦੀ ਉਮੀਦ ਕਰਦੇ ਹਨ। ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਨੇ ਜੀ7 ਵਿਦੇਸ਼ ਮੰਤਰੀਆਂ ਦੀ ਬੈਠਕ ਦੀ ਮੇਜ਼ਬਾਨੀ ਕਰਨ &rsquoਤੇ ਆਨੰਦ ਨੂੰ ਵਧਾਈ ਦਿੱਤੀ ਅਤੇ ਨਿਊ ਰੋਡਮੈਪ 2025 ਨੂੰ ਲਾਗੂ ਕਰਨ ਵਿੱਚ ਹੋਈ ਪ੍ਰਗਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅੱਗੇ ਕਿਹਾ, &lsquo&lsquoਸਾਡੀ ਦੁਵੱਲੀ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ ਦੀ ਉਮੀਦ ਹੈ।&rsquo&rsquo