ਬੰਬ ਧਮਾਕੇ ਤੋਂ ਬਾਅਦ ਸ੍ਰੀਲੰਕਾ ਟੀਮ ਦੀ ਸੁਰੱਖਿਆ ਲਈ ਪਾਕਿਸਤਾਨ ਵੱਲੋਂ ਫੌਜ ਤੇ ਅਰਧ ਸੈਨਿਕ ਬਲ ਤਾਇਨਾਤ
_13Nov25072257AM.jpg)
 ਪਾਕਿਸਤਾਨ ਦੇ ਗ੍ਰਹਿ ਮੰਤਰੀ ਨੇ ਅੱਜ ਕਿਹਾ ਕਿ ਪਾਕਿਸਤਾਨ ਨੇ ਸ੍ਰੀਲੰਕਾ ਦੀ ਕ੍ਰਿਕਟ ਟੀਮ ਦੀ ਸੁਰੱਖਿਆ ਲਈ ਫੌਜ ਅਤੇ ਅਰਧ ਸੈਨਿਕ ਬਲ ਤਾਇਨਾਤ ਕਰ ਦਿੱਤੇ ਹਨ। ਇਹ ਫੈਸਲਾ ਇਸਲਾਮਾਬਾਦ ਵਿੱਚ ਆਤਮਘਾਤੀ ਬੰਬ ਧਮਾਕੇ ਤੋਂ ਬਾਅਦ ਖਿਡਾਰੀਆਂ ਦੀਆਂ ਸੁਰੱਖਿਆ ਚਿੰਤਾਵਾਂ ਵਧਣ ਤੋਂ ਬਾਅਦ ਕੀਤਾ ਗਿਆ ਹੈ ਕਿਉਂਕਿ ਇਸ ਧਮਾਕੇ ਤੋਂ ਬਾਅਦ ਸ੍ਰੀਲੰਕਾ ਦੇ ਖਿਡਾਰੀ ਪਾਕਿਸਤਾਨ ਦਾ ਦੌਰਾ ਜਾਰੀ ਰੱਖਣ ਲਈ ਦੁਚਿੱਤੀ ਵਿਚ ਸਨ।
ਪਾਕਿਸਤਾਨ ਦੇ ਫੌਜ ਮੁਖੀ ਅਸੀਮ ਮੁਨੀਰ ਨੇ ਸ੍ਰੀਲੰਕਾ ਦੇ ਰੱਖਿਆ ਮੰਤਰੀ ਪ੍ਰਮਿਤਾ ਬੰਦਰਾ ਟੇਨਾਕੂਨ ਨੂੰ ਟੀਮ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਸੀ। ਇਸ ਸਬੰਧੀ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਇੱਕ ਲਾਈਵ ਟੈਲੀਵਿਜ਼ਨ ਪ੍ਰਸਾਰਣ ਵਿੱਚ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ, &lsquoਸਾਡੀ ਫੌਜ ਅਤੇ ਅਰਧ ਸੈਨਿਕ ਬਲ ਸ੍ਰੀਲੰਕਾ ਦੀ ਟੀਮ ਦੀ ਸੁਰੱਖਿਆ ਲਈ ਤਾਇਨਾਤ ਹਨ।&rsquo ਨਕਵੀ ਨੇ ਕਿਹਾ ਕਿ ਬੰਬ ਧਮਾਕੇ ਤੋਂ ਬਾਅਦ ਸ੍ਰੀਲੰਕਾਈ ਖਿਡਾਰੀਆਂ ਨੇ ਪਾਕਿਸਤਾਨ ਵਿੱਚ ਰਹਿਣ ਬਾਰੇ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ ਸਨ ਪਰ ਉਨ੍ਹਾਂ ਨੂੰ ਦੂਰ ਕਰ ਦਿੱਤਾ ਗਿਆ ਹੈ।