ਅਮਰੀਕਾ ਨੇ ਭਾਰਤ ਸਮੇਤ ਕਈ ਦੇਸ਼ਾਂ ਦੇ 32 ਸੰਸਥਾਵਾਂ ਅਤੇ ਵਿਅਕਤੀਆਂ ’ਤੇ ਲਗਾਈਆਂ ਪਾਬੰਦੀਆਂ

 ਅਮਰੀਕਾ ਨੇ ਬੁੱਧਵਾਰ ਨੂੰ ਭਾਰਤ, ਚੀਨ ਅਤੇ ਕਈ ਹੋਰ ਦੇਸ਼ਾਂ ਦੀਆਂ 32 ਸੰਸਥਾਵਾਂ ਅਤੇ ਵਿਅਕਤੀਆਂ ਦੇ ਖ਼ਿਲਾਫ਼, ਈਰਾਨ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਨਾਲ ਜੁੜੇ ਹੋਣ ਦੇ ਦੋਸ਼ ਵਿੱਚ ਪਾਬੰਦੀਆਂ ਲਗਾਈਆਂ ਹਨ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਕਾਰਵਾਈ ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਯਤਨ ਦਾ ਹਿੱਸਾ ਹੈ, ਜਿਸਦਾ ਉਦੇਸ਼ ਈਰਾਨ ਦੇ ਮਿਜ਼ਾਈਲਾਂ ਅਤੇ ਹੋਰ ਹਥਿਆਰਾਂ ਦੇ ਹਮਲਾਵਰ ਵਿਕਾਸ ਨੂੰ ਰੋਕਣਾ ਹੈ।
ਬਿਆਨ ਵਿੱਚ ਕਿਹਾ ਗਿਆ ਹੈ, "ਅਮਰੀਕਾ ਅੱਜ ਈਰਾਨ, ਚੀਨ, ਹਾਂਗਕਾਂਗ, ਸੰਯੁਕਤ ਅਰਬ ਅਮੀਰਾਤ, ਤੁਰਕੀ, ਭਾਰਤ ਅਤੇ ਹੋਰ ਖੇਤਰਾਂ ਵਿੱਚ ਸਥਿਤ 32 ਸੰਸਥਾਵਾਂ ਅਤੇ ਵਿਅਕਤੀਆਂ &rsquoਤੇ ਪਾਬੰਦੀ ਲਗਾ ਰਿਹਾ ਹੈ, ਜੋ ਈਰਾਨ ਦੇ ਬੈਲਿਸਟਿਕ ਮਿਜ਼ਾਈਲ ਅਤੇ ਮਾਨਵ ਰਹਿਤ ਹਵਾਈ ਵਾਹਨ (UAV) ਉਤਪਾਦਨ ਵਿੱਚ ਸਹਾਇਤਾ ਦੇਣ ਵਾਲੇ ਵੱਖ-ਵੱਖ ਸਪਲਾਈ ਨੈੱਟਵਰਕਾਂ ਨਾਲ ਜੁੜੇ ਹੋਏ ਹਨ।&rsquo&rsquo