ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ, ਕੋਰਟ ਨੇ ਦਿੱਤੇ ਵੱਡੇ ਹੁਕਮ

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ &lsquoਤੇ ਕੋਰਟ &lsquoਚ ਸੁਣਵਾਈ ਹੋਈ। ਇਸ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਅੱਜ ਚ ਦਲੀਲਾਂ ਦਿੱਤੀਆਂ ਗਈਆਂ। ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਰਕਾਰ ਦੇ ਵਕੀਲ ਨੂੰ ਹੁਕਮ ਦਿੱਤੇ ਹਨ ਕਿ ਲੇਟੈਸਟ ਸਟੇਟਸ ਰਿਪੋਰਟ ਤੇ ਜਾਂਚ ਵਿਚ ਕੀ ਕੁਝ ਸਾਹਮਣੇ ਆਇਆ ਹੈ ਇਹ ਅਦਾਲਤ ਨੂੰ ਸੌਂਪਿਆ ਜਾਵੇ। ਇਹ ਰਿਪੋਰਟ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਜਾਂਚ ਨਾਲ ਸਬੰਧਤ ਹੈ। ਹੁਣ ਇਸ ਮਾਮਲੇ ਵਿਚ 17 ਨਵੰਬਰ ਨੂੰ ਹੋਵੇਗੀ।

ਦੱਸ ਦੇਈਏ ਕਿ ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਟੀਮਾਂ ਨੇ ਹਿਮਾਚਲ, ਦਿੱਲੀ ਅਤੇ ਯੂਪੀ ਸਮੇਤ 25 ਥਾਵਾਂ &lsquoਤੇ ਛਾਪੇਮਾਰੀ ਕੀਤੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਪਛਾਣ ਕੀਤੀ। ਉਹ 6 ਜੁਲਾਈ ਤੱਕ ਵਿਜੀਲੈਂਸ ਬਿਊਰੋ ਦੇ ਰਿਮਾਂਡ &lsquoਤੇ ਸਨ ਅਤੇ ਉਦੋਂ ਤੋਂ ਜੇਲ੍ਹ ਵਿੱਚ ਹਨ।