ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ ਮਗਰੋਂ ਸੁਖਬੀਰ ਤੇ ਹਰਸਿਮਰਤ ਕੌਰ ਬਾਦਲ ਨੇ ਵੋਟਰਾਂ ਦਾ ਕੀਤਾ ਧੰਨਵਾਦ

ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ ਮਗਰੋਂ ਸੁਖਬੀਰ ਬਾਦਲ ਨੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਟਵੀਟ ਕਰਦਿਆਂ ਲਿਖਿਆ-ਸਭ ਤੋਂ ਪਹਿਲਾਂ ਮੈਂ ਤਰਨਤਾਰਨ ਸਾਹਿਬ ਦੇ ਸਮੂਹ ਸੂਝਵਾਨ ਤੇ ਦਲੇਰ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਤੇ ਉਨ੍ਹਾਂ ਨੂੰ ਮੁਬਾਰਕਬਾਦ ਵੀ ਦਿੰਦਾ ਹਾਂ।

ਖਾਲਸਾ ਪੰਥ ਤੇ ਪੰਜਾਬ ਤਰਨਤਾਰਨ ਸਾਹਿਬ ਦੇ ਵੋਟਰਾਂ ਦਾ ਹਮੇਸ਼ਾ ਰਿਣੀ ਰਹੇਗਾ ਕਿ ਉਨ੍ਹਾਂ ਨੇ ਬੇਮਿਸਾਲ ਰਵਾਇਤੀ ਦ੍ਰਿੜ੍ਹਤਾ ਤੇ ਦਲੇਰੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਡਟ ਕੇ ਵੋਟਾਂ ਪਾਈਆਂ। ਮੈਂ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਜੁਝਾਰੂ ਵਰਕਰ ਸਾਹਿਬਾਨ ਤੇ ਲੀਡਰ ਸਾਹਿਬਾਨ ਦਾ ਵੀ ਤਹਿ ਦਿਲੋਂ ਧੰਨਵਾਦੀ ਹਾਂ ਜਿਨ੍ਹਾਂ ਨੇ ਸਰਕਾਰੀ ਅਫਸਰਸ਼ਾਹੀ ਤੇ ਪੰਜਾਬ ਪੁਲਿਸ ਦੀ ਤਾਕਤ ਦੇ ਅੰਨ੍ਹੇ ਦੁਰਉਪਯੋਗ ਵਿਰੁੱਧ ਡਟ ਕੇ ਖਲੋ ਕੇ ਪਾਰਟੀ, ਪੰਥ ਤੇ ਪੰਜਾਬ ਦੇ ਉਮੀਦਵਾਰ ਦੀ ਸਫਲਤਾ ਲਈ ਨਿਡਰ ਹੋ ਕੇ ਪੂਰੀ ਲਗਨ ਨਾਲ ਦਿਨ-ਰਾਤ ਮਿਹਨਤ ਕੀਤੀ।

ਨਤੀਜੇ ਮਗਰੋਂ MP ਹਰਸਿਮਰਤ ਕੌਰ ਬਾਦਲ ਨੇ ਵੀ ਵੋਟਰਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ &ldquoਤਰਨਤਾਰਨ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਜਿਨ੍ਹਾਂ ਨੇ ਵੱਡੀ ਗਿਣਤੀ &lsquoਚ ਸ਼੍ਰੋਮਣੀ ਅਕਾਲੀ ਦਲ &lsquoਚ ਵਿਸ਼ਵਾਸ ਪ੍ਰਗਟ ਕੀਤਾ। ਦਿਨ-ਰਾਤ ਅਣਥੱਕ ਮਿਹਨਤ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਵੀ ਧੰਨਵਾਦ। ਅੱਜ ਦੇ ਚੋਣ ਨਤੀਜੇ ਦਰਸਾਉਂਦੇ ਹਨ ਕਿ ਲੋਕ ਆਪਣੀ ਖੇਤਰੀ ਪਾਰਟੀ ਦੇ ਹੱਕ &lsquoਚ ਹਨ। ਤਰਨਤਾਰਨ ਸਾਹਿਬ ਦੇ ਬਹਾਦਰ ਵੋਟਰਾਂ ਦੇ ਪਿਆਰ ਸਦਕਾ ਇਹ ਚੋਣ ਨਤੀਜਾ ਸ਼੍ਰੋਮਣੀ ਅਕਾਲੀ ਦਲ ਦੀ ਇਕ ਬੇਮਿਸਾਲ ਨੈਤਿਕ ਫਤਿਹ ਹੋ ਨਿਬੜਿਆ ਹੈ।