ਤਰਨਤਾਰਨ ਜ਼ਿਮਨੀ ਚੋਣ ‘ਚ ‘ਆਪ’ ਮਾਰੀ ਬਾਜ਼ੀ, 12,091 ਵੋਟਾਂ ਨਾਲ ਜਿੱਤੇ ਹਰਮੀਤ ਸਿੰਘ ਸੰਧੂ

ਤਰਨਤਾਰਨ ਜ਼ਿਮਨੀ ਚੋਣ ਚੋਣ ਦੇ ਨਤੀਜੇ ਸਾਹਮਣੇ ਆ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ 12,091 ਵੋਟਾਂ ਨਾਲ ਚੋਣ ਜਿੱਤ ਲਈ ਹੈ। ਹਰਮੀਤ ਸਿੰਘ ਸੰਧੂ ਨੂੰ ਕੁਲ 42,649 ਵੋਟਾਂ ਪਈਆਂ। ਉਹ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਤੋਂ 12,091 ਵੋਟਾਂ ਦੇ ਫਰਕ ਨਾਲ ਹਾਰ ਗਏ। ਸੁਖਵਿੰਦਰ ਕੌਰ ਰੰਧਾਵਾ ਨੂੰ 30,558 ਵੋਟਾਂ ਪਈਆਂ। ਆਮ ਆਦਮੀ ਪਾਰਟੀ ਦੀ ਜਿੱਤ ਐਲਾਨਣ ਤੋਂ ਪਹਿਲਾਂ ਹੀ ਪਾਰਟੀ ਵਰਕਰਾਂ ਨੇ ਆਪਣੇ ਦਫਤਰਾਂ ਵਿਚ ਢੋਲ ਦੀ ਥਾਪ &lsquoਤੇ ਭੰਗੜੇ ਪਾਉਣੇ ਤੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ। ਦਰਅਸਲ ਤੀਜੇ ਗੇੜ ਦੀ ਗਿਣਤੀ ਤੋਂ ਬਾਅਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਅੱਗੇ ਵਧੇ ਤੇ ਆਪਣੀ ਲੀਡ ਬਰਕਰਾਰ ਰੱਖੀ।

ਤਰਨਤਾਰਨ ਜ਼ਿਮਨੀ ਚੋਣ &lsquoਚ AAP ਦੀ ਸ਼ਾਨਦਾਰ ਜਿੱਤ &lsquoਤੇ ਅਰਵਿੰਦ ਕੇਜਰੀਵਾਲ ਨੇ ਸਮੁੱਚੀ ਲੀਡਰਸ਼ਿਪ ਤੇ ਵਲੰਟੀਅਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ &ldquoਪੰਜਾਬ ਨੇ ਇੱਕ ਵਾਰ ਫਿਰ &lsquoAAP&rsquo &lsquoਤੇ ਆਪਣਾ ਭਰੋਸਾ ਜਤਾਇਆ ਹੈ, ਇਹ ਜਿੱਤ ਲੋਕਾਂ ਤੇ ਹਰ ਮਿਹਨਤੀ ਵਰਕਰ ਦੀ ਜਿੱਤ ਹੈ। ਇਸ ਜਿੱਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਕੰਮ ਦੀ ਰਾਜਨੀਤੀ ਤੇ ਭਗਵੰਤ ਮਾਨ ਦੀ ਇਮਾਨਦਾਰ ਅਗਵਾਈ ਨੂੰ ਪਸੰਦ ਕਰਦੇ ਹਨ।&rdquo