ਹਵਾਰਾ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ

ਸੁਪਰੀਮ ਕੋਰਟ ਨੇ ਬੇਅੰਤ ਸਿੰਘ ਕਤਲ ਮਾਮਲੇ ਵਿਚ ਬੱਬਰ ਖਾਲਸਾ ਦੇ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ &rsquoਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਹੈ। ਇਸ ਪਟੀਸ਼ਨ ਜ਼ਰੀਏ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਸਾਲ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਵਿਜੇ ਬਿਸ਼ਨੋਈ ਦੇ ਬੈਂਚ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕੀਤੀ।
ਸੁਪਰੀਮ ਕੋਰਟ ਨੇ ਪਿਛਲੇ ਸਾਲ 27 ਸਤੰਬਰ ਨੂੰ ਹਵਾਰਾ ਦੀ ਪਟੀਸ਼ਨ &rsquoਤੇ ਕੇਂਦਰ, ਚੰਡੀਗੜ੍ਹ ਪ੍ਰਸ਼ਾਸਨ, ਦਿੱਲੀ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਸਨ। ਦੱਸਣਾ ਬਣਦਾ ਹੈ ਕਿ ਹਵਾਰਾ 31 ਅਗਸਤ, 1995 ਨੂੰ ਚੰਡੀਗੜ੍ਹ ਵਿੱਚ ਸਿਵਲ ਸਕੱਤਰੇਤ ਦੇ ਗੇਟ &rsquoਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇਸ ਧਮਾਕੇ ਵਿਚ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਤੇ 16 ਹੋਰ ਮਾਰੇ ਗਏ ਸਨ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹਵਾਰਾ ਦਾ ਜੇਲ੍ਹ ਵਿੱਚ ਵਿਹਾਰ ਚੰਗਾ ਹੈ। ਜ਼ਿਕਰਯੋਗ ਹੈ ਕਿ ਹਵਾਰਾ 22 ਜਨਵਰੀ, 2004 ਨੂੰ ਬੁੜੈਲ ਜੇਲ੍ਹ ਤੋਂ ਫਰਾਰ ਹੋ ਗਿਆ ਸੀ ਅਤੇ ਬਾਅਦ ਵਿੱਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।