ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਜਥੇ ਵਿੱਚੋਂ ਮਹਿਲਾ ਸ਼ਰਧਾਲੂ ਲਾਪਤਾ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੇ ਜਨਮ ਅਸਥਾਨ ਅਤੇ ਹੋਰ ਇਤਿਹਾਸਕ ਅਸਥਾਨਾਂ &rsquoਤੇ ਭਾਰਤ ਤੋਂ ਗਿਆ 1900 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਵੀਰਵਾਰ ਨੂੰ ਪਾਕਿਸਤਾਨ ਤੋਂ ਵਾਪਸ ਪਰਤ ਆਇਆ ਹੈ। ਪਰ ਇਸ ਜਥੇ ਦੀ ਇੱਕ ਮਹਿਲਾ ਮੈਂਬਰ ਦੇ ਵਾਪਸ ਨਾ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਹੋਈ ਮਹਿਲਾ ਮੈਂਬਰ ਦੀ ਪਛਾਣ ਸਰਬਜੀਤ ਕੌਰ ਵਾਸੀ ਅਮਾਨੀਪੁਰ ਕਪੂਰਥਲਾ ਵਜੋਂ ਹੋਈ ਹੈ।
ਉਸ ਦੇ ਜਥੇ ਵਿੱਚੋਂ ਗੁੰਮ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਸੂਬਾ ਅਤੇ ਕੇਂਦਰੀ ਏਜੰਸੀਆਂ ਦੇ ਅਧਿਕਾਰੀ ਉਲਝਣ ਵਿੱਚ ਹਨ ਅਤੇ ਉਹ ਮਹਿਲਾ ਦੇ ਪਰਿਵਾਰਕ ਮੈਂਬਰਾਂ ਅਤੇ ਸਬੰਧਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸ ਨੇ ਇਮੀਗ੍ਰੇਸ਼ਨ ਫਾਰਮ ਵਿੱਚ ਆਪਣੀ ਨਾਗਰਿਕਤਾ ਅਤੇ ਪਾਸਪੋਰਟ ਨੰਬਰ ਦਾ ਜ਼ਿਕਰ ਨਹੀਂ ਕੀਤਾ ਸੀ।