ਤਰਨਤਾਰਨ ਹਾਰ ਮਗਰੋਂ, ਪੰਜਾਬ ਕਾਂਗਰਸ ਪ੍ਰਧਾਨ ਨੇ ‘ਪਾਰਟੀ ਵਿੱਚ ਗੁੱਟਬਾਜ਼ੀ’ ਦੀਆਂ ਅਟਕਲਾਂ ਨੂੰ ਕੀਤਾ ਖਾਰਜ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਕਿ ਸੂਬੇ ਵਿੱਚ ਪਾਰਟੀ ਦੀ ਲੀਡਰਸ਼ਿਪ ਵੰਡੀ ਹੋਈ ਹੈ। ਵੜਿੰਗ ਨੇ ਇੱਕ ਬਿਆਨ ਵਿੱਚ ਕਿਹਾ, &ldquo ਪੰਜਾਬ ਵਿੱਚ ਪਾਰਟੀ ਇੱਕਜੁੱਟ ਹੈ ਅਤੇ ਇਹ ਏਕਤਾ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਸਭ ਤੋਂ ਵਧੀਆ ਤਰੀਕੇ ਨਾਲ ਪ੍ਰਦਰਸ਼ਿਤ ਹੋਈ ਸੀ।&rdquo
ਇਹ ਬਿਆਨ ਕਾਂਗਰਸ ਨੂੰ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਨਮੋਸ਼ੀ ਭਰੀ ਹਾਰ ਮਿਲਣ ਤੋਂ ਇੱਕ ਦਿਨ ਬਾਅਦ ਆਇਆ ਹੈ। ਤਰਨਤਾਰਨ ਵਿੱਚ ਪਾਰਟੀ ਉਮੀਦਵਾਰ ਦੀ ਜ਼ਮਾਨਤ ਜ਼ਬਤ ਹੋ ਗਈ ਸੀ, ਜਦੋਂ ਕਿ &lsquoਆਪ&rsquo ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਵੱਡੀ ਜਿੱਤ ਹਾਸਲ ਕੀਤੀ ਸੀ।