ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਮਤਾ ਕੀਤਾ ਜਾਵੇ ਪਾਸ: ਗੜਗੱਜ
_17Nov25080233AM.jpeg)
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 24 ਨਵੰਬਰ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਏ ਜਾ ਰਹੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿੱਚ ਮਤਾ ਪਾਸ ਕਰੇ ਤੇ ਇਸਤੋਂ ਇਲਾਵਾ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਸਿੱਖਾਂ ਦੀਆਂ ਹੋਰ ਮੰਗਾਂ ਬਾਰੇ ਵੀ ਆਵਾਜ਼ ਬੁਲੰਦ ਕਰੇ।ਜਥੇਦਾਰ ਗੜਗੱਜ ਨੇ ਕਿਹਾ ਕਿ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸਿੱਖ ਪੰਥ ਦੇ ਸਾਰੇ ਸਮਾਗਮਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਜ਼ਰੂਰ ਕੀਤੀ ਜਾਣੀ ਚਾਹੀਦੀ।